ਰੂਪਨਗਰ:ਪੰਜਾਬ ਨੂੰ ਖੇਡਾਂ 'ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕਰਵਾਈਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖਿਡਾਰੀਆਂ ਲਈ ਖੇਡ ਸੱਭਿਆਚਾਰ ਪੈਦਾ ਕਰਨਾ ਹੈ। 'ਖੇਡਾਂ ਵਤਨ ਪੰਜਾਬ ਦੀਆਂ-2023' ਤਹਿਤ ਅੱਜ ਨਹਿਰੂ ਸਟੇਡੀਅਮ ਵਿਖੇ ਰੂਪਨਗਰ ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਹੋਇਆ। ਜਿਸ ਵਿੱਚ ਤਕਰੀਬਨ 1500 ਖਿਡਾਰੀਆਂ ਨੇ ਹਿੱਸਾ ਲਿਆ।
Khedan Watan Punjab diyan2023 : ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ 2 ਦਾ ਰੂਪਨਗਰ ਵਿਖੇ ਹੋਇਆ ਸ਼ਾਨਦਾਰ ਆਗਾਜ਼ - CM mann
'ਖੇਡਾਂ ਵਤਨ ਪੰਜਾਬ ਦੀਆਂ-2023' ਤਹਿਤ ਅੱਜ ਰੂਪਨਗਰ ਦੇ ਨਹਿਰੂ ਸਟੇਡੀਅਮ ਵਿਖੇ ਬਲਾਕ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਹੋਇਆ। ਰੂਪਨਗਰ ਬਲਾਕ 'ਚ ਲਗਭਗ1500 ਖਿਡਾਰੀਆਂ ਨੇ ਭਾਗ ਲਿਆ।
Published : Sep 4, 2023, 1:16 AM IST
ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਜ਼ਰੂਰ ਹੋਵੇਗਾ ਸਾਕਾਰ:ਖੇਡਾਂ ਦਾ ਆਗਾਜ਼ ਕਰਨ ਤੋਂ ਬਾਅਦ ਰੂਪਨਗਰ ਦੇ ਐੱਸਡੀਐੱਮ ਹਰਬੰਸ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ ਉੱਧਮ ਸਦਕਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਮੁੜ੍ਹ ਤੋਂ ਕੌਮਾਂਤਰੀ ਪੱਧਰ 'ਤੇ ਖੇਡਾਂ ਦੇ ਖੇਤਰ 'ਚ ਚਮਕੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ 'ਖੇਡਾਂ ਵਤਨ ਪੰਜਾਬ ਦੀਆਂ' ਰਾਹੀਂ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2' ਵਿੱਚ ਹਿੱਸਾ ਲੈ ਰਹੇ ਬੱਚਿਆਂ ਤੇ ਖਿਡਾਰੀਆਂ ਦਾ ਉਤਸ਼ਾਹ ਅਤੇ ਅੱਖਾਂ 'ਚ ਚਮਕ ਦੇਖਦੇ ਸਪਸ਼ਟ ਹੋ ਰਿਹਾ ਹੈ ਕਿ ਇਹ ਬੱਚੇ ਮੁੱਖ ਮੰਤਰੀ ਪੰਜਾਬ ਵੱਲੋਂ ਰੰਗਲਾ ਪੰਜਾਬ ਬਣਾਉਣ ਦਾ ਲਿਆ ਗਿਆ ਸੁਪਨਾ ਜ਼ਰੂਰ ਸਾਕਾਰ ਕਰਨਗੇ।ਇਸ ਦੇ ਨਾਲ ਹੀ ਐਸ ਡੀ ਐਮ ਨੇ ਕਿਹਾ ਕਿ ਇਹਨਾਂ ਨੌਜਵਾਨ ਖਿਡਾਰੀਆਂ ਦਾ ਹਰ ਪੱਖ ਤੋਂ ਧਿਆਨ ਰੱਖਿਆ ਜਾ ਰਿਹਾ ਹੈ। ਦੁਪਹਿਰ ਵੇਲੇ ਇਹਨਾਂ ਦੇ ਖਾਣੇ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ। ਨਾਲ ਹੀ ਮੁਢਲੀ ਸਹੂਲਤ ਦੇ ਵੀ ਹਰ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ।
- Protest against Sukhbir Badal: ਫਰੀਦਕੋਟ 'ਚ ਸੁਖਬੀਰ ਬਾਦਲ ਦੇ ਕਾਫ਼ਲੇ ਦਾ ਵਿਰੋਧ, ਅਕਾਲੀ ਵਰਕਰਾਂ 'ਤੇ ਲੱਗੇ ਵਿਰੋਧ ਕਰਨ ਵਾਲੇ ਨੌਜਵਾਨਾਂ ਦੀ ਕੁੱਟਮਾਰ ਦੇ ਇਲਜ਼ਾਮ
- Panchayats Dissolution Case: ਦੋ ਅਫ਼ਸਰਾਂ ਨੂੰ ਬਰਖ਼ਾਸਤ ਕਰਕੇ ਸਰਕਾਰ ਨੇ ਝਾੜਿਆ ਪੱਲਾ! ਕੀ ਅਫ਼ਸਰ ਲੈ ਸਕਦੇ ਹਨ ਸਰਕਾਰੀ ਫ਼ੈਸਲੇ ? ਦੇਖੋ ਖਾਸ ਰਿਪੋਰਟ
- Govt VS Patwaris : ਬਰਨਾਲਾ ਵਿੱਚ ਮੰਤਰੀ ਮੀਤ ਹੇਅਰ ਤੇ ਵਿਧਾਇਕ ਉਗੋਕੇ ਦੇ ਪਿੰਡ ਵੀ ਹੋਏ ਪਟਵਾਰੀਆਂ ਤੋਂ ਸੱਖਣੇ
ਰੂਪਨਗਰ 'ਚ ਕਰੀਬ 1500 ਖਿਡਾਰੀ ਲੈ ਰਹੇ ਭਾਗ: ਇਸ ਦੇ ਨਾਲ ਹੀ ਐੱਸਡੀਐੱਮ ਹਰਬੰਸ ਸਿੰਘ ਨੇ ਕਿਹਾ ਕਿ ਰੂਪਨਗਰ ਬਲਾਕ 'ਚ ਲਗਪਗ 1500 ਖ਼ਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦੇ ਮਾਮਲੇ 'ਚ ਲੰਮੇ ਸਮੇਂ ਤੋਂ ਆ ਚੁੱਕੀ ਖੜੋਤ ਨੂੰ ਤੋੜ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਸਰੀਰਕ ਤੇ ਆਰਥਿਕ ਪੱਖੋਂ ਵੀ ਸਿਹਤਮੰਦ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ, ਪੈਗ਼ੰਬਰਾਂ, ਫ਼ਕੀਰਾਂ ਦੀ ਧਰਤੀ ਹੈ, ਜਿਸ ਸਦਕਾ ਪੰਜਾਬ ਹਮੇਸ਼ਾ ਹੀ ਦੁਨੀਆ 'ਚ ਹਰੇਕ ਖੇਤਰ ਵਿੱਚ ਅੱਗੇ ਰਿਹਾ ਹੈ। ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਆਪਣਾ ਗੁਆਚੀਆਂ ਰੁਤਬਾ ਮੁੜ ਪ੍ਰਾਪਤ ਕਰਨ ਲਈ ਸਹਾਇਕ ਸਿੱਧ ਹੋਣਗੀਆਂ ।