ਪੰਜਾਬ

punjab

ETV Bharat / state

ਕਿਲ੍ਹਾ ਆਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਇਤਿਹਾਸਿਕ ਤੇ ਵਿਰਾਗਮਈ ਪਲਾਂ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ - ਕਿਲ੍ਹਾ ਆਨੰਦਗੜ੍ਹ ਸਾਹਿਬ

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਆਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਇਤਿਹਾਸਿਕ ਤੇ ਵਿਰਾਗਮਈ ਪਲਾਂ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਕਾਰ ਸੇਵਾ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਕਿਲਾ ਆਨੰਦਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ।

ਤਸਵੀਰ
ਤਸਵੀਰ

By

Published : Dec 21, 2020, 4:47 PM IST

ਆਨੰਦਪੁਰ ਸਾਹਿਬ: 6 ਅਤੇ 7 ਪੋਹ ਦੀ ਰਾਤ ਨੂੰ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਗੜ੍ਹ ਸਾਹਿਬ ਦੇ ਕਿਲ੍ਹੇ ਨੂੰ ਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ ਸੀ। ਉਨ੍ਹਾਂ ਇਤਿਹਾਸਕ ਤੇ ਵਿਰਾਗਮਈ ਪਲਾਂ ਨੂੰ ਯਾਦ ਕਰਦਿਆਂ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ ਵੱਲੋਂ ਜਿਥੇ ਪੂਰੀ ਰਾਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ।

ਇਸ ਮੌਕੇ ਨਗਰ ਕੀਰਤਨ ਦੇ ਰੂਪ ਦੇ 'ਚ ਸੰਗਤਾਂ ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਚਲਦੀਆਂ ਹੋਈਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਹੋਈਆਂ ਜਿਸ ਤੋਂ ਬਾਅਦ ਇਸ ਨਗਰ ਕੀਰਤਨ ਨੇ ਅੱਗੇ ਚਾਲੇ ਪਾਏ

ਵੇਖੋ ਵਿਡੀਉ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਸੰਗਤਾਂ ਨੂੰ ਗੁਰਬਾਣੀ ਰਸ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਓਥੇ ਅੱਜ ਹੋਏ ਸਮਾਗਮ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁਚੇ।


ਇਸ ਮੌਕੇ ਪ੍ਰਸਿੱਧ ਕਥਾ ਵਾਚਕ ਬਾਬਾ ਬੰਤਾ ਸਿੰਘ ਨੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਆਨੰਦਪੁਰ ਸਾਹਿਬ ਨੂੰ ਅਲਵਿਧਾ ਕਹਿਣ ਸਮੇਂ ਦੀ ਸਮੁੱਚੇ ਘਟਣਾ ਕ੍ਰਮ ਨੂੰ ਸਿੱਖ ਇਤਹਾਸ ਦੇ ਹਵਾਲੇ ਨਾਲ ਸਾਂਝਾ ਕੀਤਾ।

ABOUT THE AUTHOR

...view details