ਰੂਪਨਗਰ: ਸਰਕਾਰੀ ਕਾਲਜਾਂ ਦੇ ਵਿੱਚ ਪੜ੍ਹਾ ਰਹੇ ਗੈਸਟ ਫੈਕਲਟੀ ਲੈਕਚਰਾਰ ਬੁੱਧਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ। ਰੋਪੜ ਚ ਵੀ ਅਧਿਆਪਕਾਂ ਨੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਵਿਰੁੱਧ ਕੈਪਟਨ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਗੈਸਟ ਫੈਕਲਟੀ ਲੈਕਚਰਾਰ ਯੂਨੀਅਨ ਦੀ ਪ੍ਰਧਾਨ ਨੀਲਮ ਨੇ ਦੱਸਿਆ ਕਿ ਪਿਛਲੇ ਧਰਨੇ ਦੌਰਾਨ ਉਨ੍ਹਾਂ ਦੀ ਪ੍ਰਿੰਸੀਪਲ ਸਕੱਤਰ ਦੇ ਨਾਲ ਗੱਲਬਾਤ ਹੋਈ ਸੀ ਪਰ ਉਨ੍ਹਾਂ ਨੇ ਸਿਰਫ ਲਾਰੇ ਹੀ ਲਗਾਏ ਤੇ ਲਿਖਤੀ ਰੂਪ ਦੇ ਵਿੱਚ ਕੋਈ ਮੰਗ ਨਹੀਂ ਮੰਨੀ ਜਿਸ ਕਰਕੇ ਪੂਰੇ ਪੰਜਾਬ ਦੇ 48 ਕਾਲਜਾਂ ਵਿੱਚ ਪੜ੍ਹਾ ਰਹੇ ਗਿਆਰਾਂ ਸੌ ਗੈਸਟ ਲੈਕਚਰਾਰ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ।