ਰੂਪਨਗਰ: ਕੋਰੋਨਾ ਲਾਗ ਦੇ ਪ੍ਰਕੋਪ ਕਾਰਨ ਜਿੱਥੇ ਪੂਰੇ ਦੇਸ਼ ਦੇ ਵਿਦਿਅਕ ਅਦਾਰੇ ਬੰਦ ਹਨ ਉੱਥੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਰੂਪਨਗਰ ਵੱਲੋਂ ਵਿਦਿਆਰਥੀਆਂ ਦੀ ਆਨਲਾਈਨ ਕਰੀਅਰ ਕੌਸਲਿੰਗ ਕੀਤੀ ਜਾ ਰਹੀ ਹੈ। ਇਸ ਨਾਲ ਵਿਦਿਆਰਥੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੇ ਸੰਚਾਲਕ ਰਵਿੰਦਰ ਪਾਲ ਸਿੰਘ ਨੇ ਦਿੱਤੀ।
ਕਰੀਅਰ ਕੌਸਲਿੰਗ ਨਾਲ ਵਿੱਦਿਆਰਥੀ ਵਰਗ ਨੂੰ ਕੀਤਾ ਜਾ ਰਿਹੈ ਗਾਈਡ
ਜ਼ਿਲ੍ਹਾ ਰੁਜ਼ਗਾਰ ਦਫ਼ਤਰ ਰੂਪਨਗਰ ਵੱਲੋਂ ਵਿਦਿਆਰਥੀਆਂ ਦੀ ਆਨਲਾਈਨ ਕਰੀਅਰ ਕੌਸਲਿੰਗ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੇ ਸੰਚਾਲਕ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਇਸ ਸਮੇਂ 40 ਦੇ ਕੋਲ ਬੱਚੇ ਹਨ। ਜ਼ਿਨ੍ਹਾਂ ਨਾਲ ਉਹ ਇੰਟਰੈਕਟ ਹੋ ਕੇ ਉਨ੍ਹਾਂ ਆਨਲਾਈਨ ਕਰੀਅਰ ਕੌਸਲਿੰਗ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇਸ ਆਨਲਾਈਨ ਕੌਸਲਿੰਗ ਨਾਲ ਬੱਚਿਆ ਨੂੰ ਆਪਣੇ ਕਰੀਅਰ ਬਾਰੇ ਦੱਸ ਰਹੇ ਹਨ ਤੇ ਉਨ੍ਹਾਂ ਦੀ ਵੱਖ ਸਟੀਮ ਦੀ ਜਾਣਕਾਰੀ ਦੇ ਰਹੇ ਹਨ।
ਉਨ੍ਹਾਂ ਦੱਸਿਆ ਉਹ ਰੋਜ਼ਾਨਾ ਆਪਣਾ ਸੈਸ਼ਨ ਕਰਦੇ ਹਨ। ਉਨ੍ਹਾਂ ਇਹ ਕੌਸਲਿੰਗ ਕਰਨ ਦਾ ਇੱਕ ਹੀ ਮਕਸਦ ਹੈ ਕਿ ਜਿਹੜੇ ਵਿਦਿਆਰਥੀ ਰੋਜ਼ਗਾਰ ਦੀ ਭਾਲ ਕਰ ਰਹੇ ਉਨ੍ਹਾਂ ਰੋਜ਼ਗਾਰ ਮੁਹਈਆ ਕਰਵਾਇਆ ਜਾਵੇ, ਜਿਹੜੇ ਆਪਣੀ ਅੱਗੇ ਦੀ ਪੜਾਈ ਨੂੰ ਲੈ ਕੇ ਚਿੰਤਤ ਹਨ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੌਸਲਿੰਗ ਜੂਮ ਦੇ ਜ਼ਰੀਏ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਸੁਖਪਾਲ ਖਹਿਰਾ ਨੇ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗੁਰਤੇਜ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ