ਅਨੰਦਪੁਰ ਸਾਹਿਬ: ਸਿੱਖਾਂ ਦੇ 8ਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਹਰ ਸਾਲ ਇਸ ਦਿਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ - ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ
8ਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ।
ਇਸ ਪਾਵਨ ਦਿਹਾੜੇ ਮੌਕੇ 'ਤੇ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ ਗਈ।