ਰੂਪਨਗਰ:ਦੇਸ਼ ਅਤੇ ਦੁਨੀਆਂ ਦੇ ਵਿੱਚ ਸਾਹਿਬੇ ਕਮਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Guru Gobind Singh Ji) ਦਾ ਪ੍ਰਕਾਸ਼ ਪੁਰਬ (Prakash Purab) ਸ਼ਰਧਾ ਚਾਵਾਂ 'ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਖਾਲਸੇ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੀ ਅੱਜ ਦੇ ਦਿਨ ਰੌਣਕਾਂ ਦੇਖਦਿਆਂ ਹੀ ਬਣਦੀਆਂ ਹਨ।
ਪ੍ਰਕਾਸ਼ ਪੂਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੱਗੀਆਂ ਰੌਣਕਾਂ ਜਿੱਥੇ ਸਵੇਰੇ ਅੰਮ੍ਰਿਤ ਵੇਲੇ ਤੋਂ ਸੰਗਤਾਂ ਗੁਰੂ ਘਰਾਂ ਦੇ ਵਿੱਚ ਨਤਮਸਤਕ ਹੋ ਕੇ ਗੁਰੂ ਚਰਨਾਂ ਦੇ ਵਿੱਚ ਹਾਜ਼ਰੀਆਂ ਲਗਾ ਰਹੀਆਂ ਹਨ। ਉਥੇ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਆਮਦ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਪ੍ਰਕਾਸ਼ ਪੂਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੱਗੀਆਂ ਰੌਣਕਾਂ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਰੰਪਰਾ ਦੇ ਅਨੁਸਾਰ 10 ਨਗਰ ਕੀਰਤਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਣਗੇ। ਇਸ ਮੌਕੇ 'ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨਗਰ ਕੀਰਤਨਾਂ ਦੇ ਵਿੱਚ ਸ਼ਾਮਲ ਹੋਣਗੀਆਂ।
ਪ੍ਰਕਾਸ਼ ਪੂਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੱਗੀਆਂ ਰੌਣਕਾਂ ਉਥੇ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਵੱਲੋਂ ਸੰਗਤਾਂ ਨੂੰ ਅੱਜ ਦੇ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਨਾਲ ਹੀ ਬੇਨਤੀ ਕੀਤੀ ਕਿ ਖ਼ਰਾਬ ਮੌਸਮ ਦੇ ਚੱਲਦਿਆਂ ਸੰਗਤਾਂ ਨਗਰ ਕੀਰਤਨਾਂ ਦੇ ਵਿਚ ਗੁਰੂ ਸਾਹਿਬ ਨੂੰ ਲਿਆਉਣ ਦੇ ਲਈ ਮਰਿਆਦਾ ਅਨੁਸਾਰ ਪੁਖਤਾ ਪ੍ਰਬੰਧ ਕਰਨ।
ਜਿਕਰਯੋਗ ਹੈ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਨਮ ਭੂਮੀ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਬਿਹਾਰ ਵਿਖੇ ਹੈ ਪਰ ਜੇਕਰ ਉਨ੍ਹਾਂ ਦੀ ਕਰਮ ਭੂਮੀ ਦੀ ਗੱਲ ਕੀਤੀ ਜਾਵੇ ਤਾਂ ਗੁਰੂ ਗੋਬਿੰਦ ਸਿੰਘ ਜੀ ਨੇ 30 ਸਾਲ ਦੇ ਕਰੀਬ ਸਮਾਂ ਆਨੰਦਪੁਰ ਸਾਹਿਬ ਦੀ ਧਰਤੀ 'ਤੇ ਬਤੀਤ ਕੀਤਾ ਸੀ ਅਤੇ ਇਸੇ ਸਮੇਂ ਦੌਰਾਨ ਉਨ੍ਹਾਂ ਵੱਲੋਂ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਗਈ ਸੀ।
ਇਹ ਵੀ ਪੜ੍ਹੋ:ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਦੀਪਮਾਲਾ ਤੇ ਆਲੌਕਿਕ ਆਤਿਸ਼ਬਾਜ਼ੀ