ਰੂਪਨਗਰ:ਹਰਿਆਣਾ ਸਰਕਾਰ ਦੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰਡੀਨੈਂਸ ’ਤੇ ਵਿਵਾਦ ਖੜਾ ਕਰ ਦਿੱਤਾ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਨੇ ਸਰਕਾਰ ਦੇ ਆਰਡੀਨੈਂਸ ਉੱਤੇ ਸਵਾਲ ਚੁੱਕੇ ਹਨ। ਅਕਾਲੀ ਦਲ ਦਾ ਕਹਿਣਾ ਹੈ ਕਿ 18 ਮਹੀਨਿਆਂ ਦੇ ਲਈ ਐਚਐਸਜੀਐਮਸੀ ਉੱਤੇ ਸਰਕਾਰ ਦਾ ਕਬਜ਼ਾ ਹੋਵੇਗਾ। ਇਨ੍ਹਾਂ ਹੀ ਨਹੀਂ ਸਰਕਾਰ ਨੂੰ 18 ਮਹੀਨੇ ਦੀ ਮਿਆਦ ਨੂੰ ਵਧਾਉਣ ਦੀ ਵੀ ਛੂਟ ਮਿਲ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 41 ਮੈਂਬਰ ਵੀ ਸਰਕਾਰ ਵੱਲੋਂ ਤੈਅ ਕੀਤੇ ਜਾਣਗੇ ਜਿਸ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਹਰਿਆਣਾ ਸਰਕਾਰ ਨੇ ਅਸਿੱਧੇ ਤੌਰ ’ਤੇ ਹਰਿਆਣਾ ਗੁਰਦੁਆਰਾ ਕਮੇਟੀ ’ਤੇ ਕਬਜ਼ਾ ਕਰ ਲਿਆ ਹੈ।
ਸ਼੍ਰੋਮਣੀ ਅਕਾਲੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਘਟਨਾਕ੍ਰਮ ਅਕਾਲੀ ਦਲ ਲਈ ਹੈਰਾਨੀਜਨਕ ਨਹੀਂ ਹਨ ਕਿਉਂਕਿ ਇਹਨਾਂ ਨਾਲ ਪਾਰਟੀ ਦਾ ਸਟੈਂਡ ਸਹੀ ਸਾਬਤ ਹੋ ਗਿਆ ਹੈ ਕਿ ਰਾਜ ਸਰਕਾਰ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਤਾਕਤਾਂ ਹੜੱਪਣਾ ਚਾਹੁੰਦੀ ਹੈ।