ਪੰਜਾਬ

punjab

ETV Bharat / state

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਸਿਹਤ ਮੰਤਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਮੀ਼ਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਹਲਾਤ ਸੁਧਰਣ 'ਤੇ ਸਰਕਾਰ ਮੱਧ ਵਰਗੀ ਪਰਿਵਾਰਾਂ ਦਾ ਵੀ ਸੋਚੇਗੀ।

Health Minister Balbir Singh Sidhu at Kesgarh Sahib
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

By

Published : Jun 1, 2020, 9:28 PM IST

ਰੂਪਨਗਰ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿੱਚ ਜਾ ਕੇ ਲੰਗਰ ਛੱਕਿਆ। ਇਸ ਉਪਰੰਤ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਕੋਰੋਨਾ ਮਹਾਂਮਾਰੀ ਦੇ ਨਾਲ ਲੜਨ ਵਾਲੇ ਬਾਕੀ ਸੂਬਿਆਂ 'ਚੋਂ ਮੋਹਰੀ ਸੂਬਾ ਬਣਿਆ ਹੈ।

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਕਿਹਾ ਕਿ ਇਸ ਲਈ ਸੱਚੇ ਪਾਤਸ਼ਾਹ ਅਕਾਲ ਪੁਰਖ ਦੀ ਕ੍ਰਿਪਾ ਹੋਈ ਹੈ ਤੇ ਇਸੇ ਕਰਕੇ ਪੰਜਾਬ ਇਸ ਮਹਾਂਮਾਰੀ ਦਾ ਮੁਕਾਬਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਸਹੀ ਫ਼ੈਸਲੇ ਤੇ ਪੰਜਾਬ ਦੀ ਜਨਤਾ ਦੇ ਸਾਥ ਨਾਲ ਇਹ ਸਭ ਕੁਝ ਸੰਭਵ ਹੋ ਸਕਿਆ ਹੈ।

ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਮੱਧ ਵਰਗੀ ਪਰਿਵਾਰ ਦੇ ਨਾਲ ਸਬੰਧ ਰੱਖਣ ਵਾਲੇ ਲੋਕਾਂ ਲਈ ਸਰਕਾਰ ਕੀ ਕਰ ਰਹੀ ਹੈ, ਤਾਂ ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਦਾ ਕੰਮ ਲੋਕਾਂ ਦੀ ਜਾਨ ਬਚਾਉਣਾ ਤੇ ਗਰੀਬ ਲੋਕਾਂ ਨੂੰ ਰੋਜ਼ੀ ਰੋਟੀ ਪ੍ਰਦਾਨ ਕਰਨਾ ਸੀ ਤੇ ਹੁਣ ਜਦ ਹਾਲਾਤ ਸੁਧਰਣਗੇ ਤਾਂ ਸਰਕਾਰ ਵੱਲੋਂ ਮੱਧ ਵਰਗੀ ਪਰਿਵਾਰਾਂ ਦੇ ਲਈ ਵੀ ਸੋਚਿਆ ਜਾ ਰਿਹਾ ਹੈ।

ABOUT THE AUTHOR

...view details