ਸ੍ਰੀਅਨੰਦਪੁਰ ਸਾਹਿਬ:ਜਿੱਥੇ ਵੱਖ-ਵੱਖ ਸੂਬਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਹਿਮਚਾਲ ਵਿੱਚ ਲੈਂਡ ਸਲਾਈਡ ਹੋ ਰਹੀ ਹੈ ਅਤੇ ਹਰ ਪਾਸੇ ਪਾਣੀ ਨਾਲ ਜਲ ਮਗਨ ਹੋ ਗਿਆ ਹੈ। ਇਸੇ ਤਰ੍ਹਾਂ ਹੀ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਰਕੇ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਸੰਗਤ ਨੂੰ ਆਉਣ ਜਾਣ ਵਿੱਚ ਦਿੱਕਤ ਆ ਰਹੀ ਹੈ।
ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ: ਸ੍ਰੀ ਅਨੰਦਪੁਰ ਸਾਹਿਬ ਦੇ ਵਾਸੇ ਸੀਵਰੇਜ ਦੀ ਸਮੱਸਿਆ ਨਾਲ ਵੀ ਜੂਝ ਰਹੇ ਹਨ, ਜਿਸ ਕਰਕੇ ਥੋੜੇ ਜਹੇ ਮੀਂਹ ਨਾਲ ਹੀ ਸ਼ਹਿਰ ਛੱਪੜ ਦਾ ਰੂਪ ਧਾਰਨ ਕਰ ਲੈਂਦਾ ਹੈ। ਸਾਰੇ ਸ਼ਹਿਰ ਦੀਆਂ ਗਲੀਆਂ, ਨਾਲੇ ਤੇ ਮੁੱਖ ਮਾਰਗ ਵੀ ਪਾਣੀ ਨਾਲ ਭਰ ਗਏ ਹਨ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇ ਗੱਲ ਕੀਤੀ ਜਾਵੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਵੀ ਉਸ ਰਸਤੇ ਉਪਰ ਵੀ ਪਾਣੀ ਹੀ ਪਾਣੀ ਹੋ ਗਿਆ ਹੈ, ਜਿਸ ਕਾਰਨ ਸੰਗਤ ਪਰੇਸ਼ਾਨ ਹੋ ਰਹੀ ਹੈ।