Hola Mohalla 2023: ਹੋਲੇ ਮਹੱਲੇ ਦੀਆਂ ਰੌਣਕਾਂ, ਵੱਡੀ ਗਿਣਤੀ 'ਚ ਸੰਗਤ ਹੋ ਰਹੀ ਨਤਮਸਤਕ ਸ੍ਰੀ ਅਨੰਦਪੁਰ ਸਾਹਿਬ:ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਹੋਲੇ ਮੁਹੱਲੇ 'ਚ ਰੌਣਕ ਹੈ। ਇਸ ਮੇਲੇ ਵਿੱਚ ਸੰਗਤ ਦਾ ਉਤਸ਼ਾਹ ਦੇਖਣਯੋਗ ਹੈ। ਖਾਲਸੇ ਦੀ ਇਸ ਜਨਮ ਭੂਮੀ ਵਿੱਚ ਚੱਲ ਰਹੇ ਕੌਮੀ ਜੋੜ ਮੇਲੇ ਹੋਲੇ ਮੁਹੱਲੇ ਦੌਰਾਨ ਗੁਰੂ ਨਗਰੀ ਨੂੰ ਭਗਵੇਂ ਰੰਗ ਵਿੱਚ ਰੰਗਿਆ ਗਿਆ ਹੈ। ਉੱਥੇ ਹੀ, ਸ੍ਰੀ ਅਨੰਦਪੁਰ ਸਾਹਿਬ ਦੀ ਸੰਗਤ ਵੱਲੋਂ ਅਟੁੱਟ ਲੰਗਰ ਵਰਤਾਏ ਜਾ ਰਹੇ ਹਨ। ਇਸ ਵਿੱਚ ਵੱਖ-ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕੀਤੇ ਜਾ ਰਹੇ ਹਨ।
ਵੱਡੀ ਗਿਣਤੀ ਵਿੱਚ ਸੰਗਤ ਹੋ ਰਹੀ ਨਤਮਸਤਕ:ਦੇਸ਼-ਵਿਦੇਸ਼ ਤੋਂ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਗੁਰੂ ਸਾਹਿਬ ਦੇ ਚਰਨਾਂ 'ਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਸੰਗਤ ਵਿੱਚ ਹੋਲੇ ਮਹੱਲੇ ਦਾ ਭਾਰੀ ਉਤਸ਼ਾਹ ਦੇਖਿਆ ਗਿਆ ਹੈ।
ਮੌਕੇ 'ਤੇ ਪੁਲਿਸ ਪ੍ਰਸ਼ਾਸਨ ਤਾਇਨਾਤ : ਜੇਕਰ ਪ੍ਰਸ਼ਾਸਨ ਦੀ ਗੱਲ ਕਰੀਏ ਤਾਂ, ਪ੍ਰਸ਼ਾਸਨ ਨੇ ਭਿਖਾਰੀਆਂ ਦਾ ਮੇਲੇ 'ਚ ਜਾਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਉੱਥੇ ਹੀ, ਪ੍ਰਸ਼ਾਸਨ ਨੇ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਨਾਲ ਹੀ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਨੂੰ ਕਿਊਆਰ ਕੋਡ ਜਾਰੀ ਕਰਕੇ ਸਾਰੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ਟਲ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
Hola Mohalla 2023: ਹੋਲੇ ਮਹੱਲੇ ਦੀਆਂ ਰੌਣਕਾਂ, ਵੱਡੀ ਗਿਣਤੀ 'ਚ ਸੰਗਤ ਹੋ ਰਹੀ ਨਤਮਸਤਕ ਵਾਤਾਵਰਨ ਨੂੰ ਪਲਾਸਟਿਕ ਮੁਕਤ ਬਣਾਉਣ ਦਾ ਸੰਦੇਸ਼:ਇੱਕ ਪਾਸੇ ਹੋਲੇ-ਮਹੱਲੇ ਨੂੰ ਲੈ ਕੇ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦੇਣਾ ਚਾਹੁੰਦਾ, ਤਾਂ ਦੂਜੇ ਪਾਸੇ ਪ੍ਰਸ਼ਾਸਨ ਨੇ ਵਾਤਾਵਰਣ ਨੂੰ ਵੀ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਇੱਥੇ ਹਰ ਪੁੱਛਗਿੱਛ ਕੇਂਦਰ ਉੱਤੇ ਤੁਹਾਨੂੰ ਪਲਾਸਟਿਕ ਮੁਕਤ ਪੰਜਾਬ ਦਾ ਸੰਦੇਸ਼ ਮਿਲੇਗਾ। ਇਸ ਦੇ ਨਾਲ ਹੀ, ਪਲਾਸਟਿਕ ਮੁਕਤ ਬੈਗ ਵੀ ਮਿਲਣਗੇ। ਖਾਸ ਕਰ ਅਜਿਹੇ ਮੌਕਿਆਂ ਉੱਤੇ ਵੱਡੀ ਗਿਣਤੀ 'ਚ ਸੰਗਤ ਪਹੁੰਚਦੀ ਹੈ ਜਿਸ ਨਾਲ ਅਜਿਹੇ ਸੁਨੇਹੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੰਗਤ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ 3 ਤੋਂ 5 ਮਾਰਚ ਤੱਕ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਲਾ ਮਹੱਲਾ ਦਾ ਪਹਿਲਾ ਪੜਾਅ ਪੂਰੀ ਜਾਹੋਜਲਾਲ ਨਾਲ ਮਨਾਇਆ ਗਿਆ ਸੀ।
ਵੱਖ-ਵੱਖ ਗੁਰਦੁਆਰਿਆਂ 'ਚ ਸੰਗਤ ਹੋ ਰਹੀ ਨਤਮਸਤਕ :ਹੋਲੇ ਮਹੱਲੇ ਮੌਕੇ ਸੰਗਤ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਦਰਗਾਹ ਪੀਰ ਸਾਈਂ ਬਾਬਾ ਬੁੱਢਣ ਸ਼ਾਹ ਜੀ, ਡੇਰਾ ਬਾਬਾ ਸ਼੍ਰੀ ਚੰਦ ਜੀ, ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਗੁਰਦੁਆਰਾ ਕੋਟ ਸਾਹਿਬ ਵਿਖੇ ਮੱਥਾ ਟੇਕ ਰਹੀ ਹੈ। ਗੁਰਦੁਆਰਾ ਚਰਨ ਕੰਵਲ ਸਾਹਿਬ, ਗੁਰਦੁਆਰਾ ਬਿਬਨ ਗੜ੍ਹ ਸਾਹਿਬ ਵਿਖੇ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ।
ਇਹ ਵੀ ਪੜ੍ਹੋ:Holi 2023 in India: ਦੇਸ਼ ਭਰ 'ਚ ਵੱਖ-ਵੱਖ ਢੰਗ ਨਾਲ ਮਨਾਈ ਜਾਂਦੀ ਹੋਲੀ, ਵੇਖੋ ਖ਼ਾਸ ਰਿਪੋਰਟ