ਪੰਜਾਬ

punjab

ETV Bharat / state

Hola Mohalla 2023: ਜੈਕਾਰਿਆਂ ਦੀ ਗੂੰਜ 'ਚ ਖਾਲਸਾਈ ਜਾਹੋ-ਜਲਾਲ ਨਾਲ ਹੋਲੇ-ਮਹੱਲੇ ਦੀ ਸ਼ੁਰੂਆਤ - Hola Mohalla Anandpur Sahib

ਹੋਲਾ-ਮਹੱਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪੁਰਾਤਨ ਰਵਾਇਤ ਅਨੁਸਾਰ ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ ਪਹਿਲਾਂ ਦੀ ਰਾਤ ਨੂੰ 12 ਵਜੇ ਪੁਰਾਤਨ ਰਣਜੀਤ ਨਗਾਰੇ 'ਤੇ ਚੋਟ ਲਗਾ ਕੇ ਜੈਕਾਰਿਆਂ ਦੀ ਗੂੰਜ ਵਿਚ ਅਰੰਭਤਾ ਦੀ ਅਰਦਾਸ ਤੋਂ ਬਾਅਦ ਹੁੰਦੀ ਹੈ।

Hola Mohalla 2023: Inception of Hola Mahalla at Anandpur Sahib
ਪੰਜ ਨਗਾਰਿਆਂ 'ਤੇ ਚੋਟ ਲਾਉਣ ਮਗਰੋਂ ਜੈਕਾਰਿਆਂ ਦੀ ਗੂੰਜ 'ਚ ਖਾਲਸੇ ਦੇ ਹੋਲੇ-ਮਹੱਲੇ ਦੀ ਅਰੰਭਤਾ

By

Published : Mar 3, 2023, 11:51 AM IST

ਜੈਕਾਰਿਆਂ ਦੀ ਗੂੰਜ 'ਚ ਖਾਲਸਾਈ ਜਾਹੋ-ਜਲਾਲ ਨਾਲ ਹੋਲੇ-ਮਹੱਲੇ ਦੀ ਸ਼ੁਰੂਆਤ





ਰੂਪਨਗਰ :
ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਪ੍ਰਸਿੱਧ 6 ਰੋਜ਼ਾ ਕੌਮੀ ਤਿਊਹਾਰ ਹੋਲਾ-ਮਹੱਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਹੋਲੇ ਮਹੱਲੇ ਦੇ ਦੋ ਪੜਾ ਹੁੰਦੇ ਹਨ। ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਅਤੇ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ। ਪਹਿਲੇ ਪੜਾਅ ਦੀ ਅਰੰਭਤਾ ਸ੍ਰੀ ਕੀਰਤਪੁਰ ਸਾਹਿਬ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਾਉਣ ਤੋਂ ਹੁੰਦੀ ਹੈ, ਪਰ ਪੁਰਾਤਨ ਰਵਾਇਤ ਅਨੁਸਾਰ ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ ਪਹਿਲਾਂ ਦੀ ਰਾਤ ਨੂੰ 12 ਵਜੇ ਪੁਰਾਤਨ ਰਣਜੀਤ ਨਗਾਰੇ 'ਤੇ ਚੋਟ ਲਗਾ ਕੇ ਜੈਕਾਰਿਆਂ ਦੀ ਗੂੰਜ ਵਿਚ ਅਰੰਭਤਾ ਦੀ ਅਰਦਾਸ ਤੋਂ ਬਾਅਦ ਹੁੰਦੀ ਹੈ।

ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰੰਭਤਾ ਦੀ ਅਰਦਾਸ :ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਸਮੁੱਚੇ ਪੰਥ ਦੀਆਂ ਮਹਾਨ ਸ਼ਖਸੀਅਤਾਂ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਸਮੂਹ ਸੰਪਰਦਾਵਾਂ ਦੇ ਮੁਖੀਆਂ ਅਤੇ ਕਾਰ ਸੇਵਾ ਵਾਲੇ ਬਾਬਿਆਂ ਦੇ ਸਹਿਯੋਗ ਨਾਲ ਨਗਾਰੇ 'ਤੇ ਚੋਟ ਲਗਾਉਣ ਤੋਂ ਬਾਅਦ ਹੁੰਦੀ ਹੈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਬਾਬਾ ਸਤਨਾਮ ਸਿੰਘ ਦੇ ਨਾਲ-ਨਾਲ ਹੋਰ ਕਈ ਸੰਪਰਦਾਵਾਂ ਦੇ ਮੁਖੀ ਹਾਜ਼ਰ ਸਨ।

ਇਹ ਵੀ ਪੜ੍ਹੋ :Black Period of Punjab: ਕੇਕੇ ਬਾਵਾ ਤੋਂ ਸੁਣੋ "ਕਾਲੇ ਦੌਰ" ਵੇਲੇ ਕੀ ਸੀ ਪੰਜਾਬ ਦੇ ਹਾਲਾਤ, 32000 ਮਾਸੂਮਾਂ ਦਾ ਹੋਇਆ ਸੀ ਕਤਲੇਆਮ

3 ਮਾਰਚ ਤੋਂ ਅਰੰਭ ਹੋਣ ਵਾਲੇ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੇ ਅਖੰਡ ਪਾਠ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਰਖਵਾਈ ਜਾਂਦੇ ਹਨ ਜਿਨ੍ਹਾਂ ਦੇ ਭੋਗ 5 ਮਾਰਚ ਨੂੰ ਪੈਣਗੇ ਇਸਦੇ ਨਾਲ ਹੀ ਦੂਜੇ ਪੜਾਅ ਦੀ ਸ਼ੁਰੂਆਤ 6 ਮਾਰਚ ਤੋਂ ਸ੍ਰੀ ਅਖੰਡ ਪਾਠ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਾਏ ਜਾਣਗੇ ਜਿਨਾਂ ਦੀ ਸੰਪੂਰਨਤਾ 8 ਮਾਰਚ ਨੂੰ ਹੋਵੇਗੀ।

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰੰਭਤਾ ਦੀ ਅਰਦਾਸ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਬਾਬਾ ਸਤਨਾਮ ਸਿੰਘ ਦੇ ਨਾਲ ਨਾਲ ਹੋਰ ਕਈ ਸੰਪਰਦਾਵਾਂ ਦੇ ਮੁਖੀ ਹਾਜ਼ਰ ਸਨ।

ਇਹ ਵੀ ਪੜ੍ਹੋ :Punjab Principals Singapore Tour : ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਲਈ ਰਵਾਨਾ, ਸੀਐਮ ਮਾਨ ਨੇ ਕਿਹਾ- ਪ੍ਰਿੰਸੀਪਲਾਂ ਦੀ ਚੋਣ ਪਾਰਦਰਸ਼ੀ ਨਾਲ ਢੰਗ ਹੁੰਦੀ

ABOUT THE AUTHOR

...view details