ਪੰਜਾਬ

punjab

ETV Bharat / state

ਸ੍ਰੀ ਆਨੰਦਪੁਰ ਸਾਹਿਬ ਵਿਖੇ ਨਗਾਰਿਆ ਦੀ ਚੋਟ 'ਤੇ ਹੋਲੇ ਮਹੱਲੇ ਦਾ ਰਸਮੀ ਆਗਾਜ਼ - ਨਗਾਰਿਆਂ ਦੀ ਚੋਟ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਧ ਅਤੇ ਬਾਕੀ ਦੇ ਸੰਤਾਂ ਮਹਾਪੁਰਸ਼ਾਂ ਵੱਲੋਂ ਪੁਰਾਤਨ ਨਗਾਰਿਆਂ ਦੀ ਚੋਟ ’ਤੇ ਹੋਲੇ ਮਹੱਲੇ ਦਾ ਆਗਾਜ਼ ਕੀਤਾ ਗਿਆ। ਹੋਲਾ ਮਹੱਲਾ ਦੇ ਰਸਮੀ ਆਗਾਜ਼ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸੰਗਤ ਨੂੰ ਵਧਾਈਆਂ ਦਿੱਤੀਆਂ।

ਤਸਵੀਰ
ਤਸਵੀਰ

By

Published : Mar 24, 2021, 11:26 AM IST

ਸ੍ਰੀ ਆਨੰਦਪੁਰ ਸਾਹਿਬ: ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਕੌਮੀ ਤਿਉਹਾਰ ਹੋਲਾ ਮਹੱਲੇ ਦੀ ਨਗਾਰਿਆ ਦੀ ਚੋਟ ਨਾਲ ਸ਼ੁਰੂਆਤ ਹੋ ਚੁੱਕੀ ਹੈ। ਦੱਸ ਦਈਏ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਬਾਕੀ ਦੇ ਸੰਤਾਂ ਮਹਾਪੁਰਸ਼ਾਂ ਵੱਲੋਂ ਪੁਰਾਤਨ ਨਗਾਰਿਆਂ ਦੀ ਚੋਟ ’ਤੇ ਹੋਲੇ ਮਹੱਲੇ ਦਾ ਆਗਾਜ਼ ਕੀਤਾ ਗਿਆ।

ਸ੍ਰੀ ਆਨੰਦਪੁਰ ਸਾਹਿਬ

ਜਥੇਦਾਰ ਨੇ ਸੰਗਤ ਨੂੰ ਕੀਤੀ ਅਪੀਲ

ਸ੍ਰੀ ਆਨੰਦਪੁਰ ਸਾਹਿਬ ਵਿਖੇ 29 ਤਰੀਕ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਵੇਗਾ। ਜਿਸਨੂੰ ਵੇਖਣ ਲਈ ਸੰਗਤ ਦੇਸ਼ਾਂ ਵਿਦੇਸ਼ਾਂ ਤੋਂ ਇੱਥੇ ਖ਼ਾਸਤੌਰ ਤੇ ਪਹੁੰਚਦੀ ਹੈ। ਦੂਜੇ ਪਾਸੇ ਹੋਲਾ ਮਹੱਲਾ ਦੇ ਰਸਮੀ ਆਗਾਜ਼ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸੰਗਤ ਨੂੰ ਵਧਾਈਆਂ ਦਿੱਤੀਆਂ। ਨਾਲ ਹੀ ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਹੋਲਾ ਮਹੱਲਾ ਮਨਾਉਣ ਲਈ ਪਹੁੰਚਣ।

ਇਹ ਵੀ ਪੜੋ: ਹੋਲਾ ਮੁਹੱਲਾ ਅਤੇ ਮੈਡੀ ਮੇਲਿਆਂ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਨੇ ਜਾਰੀ ਕੀਤੇ ਇਹ ਸਖ਼ਤ ਨਿਰਦੇਸ਼

ਕੋਵਿਡ-19 ਦੇ ਨਿਯਮਾਂ ਦਾ ਰੱਖਿਆ ਜਾ ਰਿਹਾ ਖ਼ਾਸ ਧਿਆਨ

ਹੋਲਾ ਮਹੱਲਾ ਤਿਉਹਾਰ ਨੂੰ ਲੈ ਕੇ ਸੰਗਤ ਚ ਭਾਰੀ ਉਤਸ਼ਾਹ ਹੈ। ਇਸ ਦੌਰਾਨ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਵੱਲੋਂ ਸੰਗਤ ਦਾ ਖ਼ਾਸ ਧਿਆਨ ਰੱਖਿਆ ਜਾ ਰਿਹਾ ਹੈ। ਸੰਗਤ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਤੇ ਮਾਸਕ ਪਾਉਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ। ਨਾਲ ਹੀ ਲੰਗਰ ’ਚ ਮਾਸਕ ਵੀ ਵੰਡੇ ਜਾ ਰਹੇ ਹਨ।

ABOUT THE AUTHOR

...view details