ਰੋਪੜ: ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਨੀਸ਼ ਤਿਵਾੜੀ ਨੇ ਆਪਣੇ ਐੱਮਪੀ ਫੰਡ ਵਿੱਚੋਂ ਰੋਪੜ ਦੇ ਸਿਵਲ ਹਸਪਤਾਲ ਨੂੰ ਇੱਕ ਐਂਬੂਲੈਂਸ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਲੈ ਕੇ ਕਿਹਾ ਕਿ ਮੈਂ ਸੁਨੀਲ ਜਾਖੜ ਨੂੰ ਬਹੁਤ ਪੁਰਾਣਾ ਜਾਣਦਾ ਹਾਂ ਅਤੇ ਜਾਖੜ ਜੀ ਕੋਲ ਪਾਰਟੀ ਦੇ ਵਿੱਚ ਕੰਮ ਕਰਨ ਦਾ ਕਾਫੀ ਤਜ਼ਰਬਾ ਹੈ।
ਜੇ ਮੈਨੂੰ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਮਿਲੀ ਤਾਂ ਮੈਂ ਨਿਭਾਵਾਂਗਾ: ਤਿਵਾੜੀ - ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ
ਮਨੀਸ਼ ਤਿਵਾੜੀ ਨੇ ਕਿਹਾ ਕਿ ਸੁਨੀਲ ਜਾਖੜ ਦੀ ਅਗਵਾਈ 'ਚ ਪੰਜਾਬ ਕਾਂਗਰਸ ਅੱਗੇ ਵਧ ਰਹੀ ਹੈ ਪਰ ਜੇਕਰ ਮੈਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਤਾਂ ਮੈਂ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਹਾਂ।
ਫ਼ੋਟੋ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਨੂੰ ਲਗਦਾ ਹੈ ਕਿ ਪੰਜਾਬ ਕਾਂਗਰਸ ਸੁਨੀਲ ਕੁਮਾਰ ਜਾਖੜ ਦੀ ਅਗਵਾਈ ਦੇ ਵਿੱਚ ਹੋਰ ਤਰੱਕੀ ਕਰੇਗੀ।
ਮਨੀਸ਼ ਤਿਵਾੜੀ ਨੇ ਕਿਹਾ ਕਿ ਮੈਂ ਕਾਂਗਰਸ ਪਾਰਟੀ ਦੇ ਵਿੱਚ ਅੱਜ ਤੱਕ ਕਿਸੇ ਕਿਸਮ ਦਾ ਕੋਈ ਵੀ ਅਹੁਦਾ ਪਾਰਟੀ ਤੋਂ ਮੰਗ ਕੇ ਨਹੀਂ ਲਿਆ, ਪਰ ਜੇਕਰ ਮੈਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਂਦਾ ਹੋਇਆ ਤਾਂ ਮੈਂ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਹਾਂ।