ਰੋਪੜ: ਦੇ ਇਤਿਹਾਸਕ ਗੁਰਦੁਆਰਾ ਭੱਠਾ ਸਾਹਿਬ (Gurdwara Bhatta Sahib) ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਮੀਟਿੰਗ (Meeting by the organization ) ਕੀਤੀ ਗਈ। ਮੀਟਿੰਗ ਦੀ ਅਗਵਾਈ ਕਰ ਰਹੇ ਸੀਨੀਅਰ ਅਕਾਲੀ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਇੱਕ ਸਾਜ਼ਿਸ਼ ਤਹਿਤ ਹਰਿਆਣਾ ਗੁਰਦੁਆਰਾ ਕਮੇਟੀ (Haryana Gurdwara Committee ) ਨੂੰ ਹੋਂਦ ਵਿਚ ਲਿਆਂਦਾ ਗਿਆ ਅਤੇ ਜਾਇਜ਼ ਠਹਿਰਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਜ਼ਿਸ਼ ਵਿਚ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਤੋਂ ਇਲਾਵਾ ਪੰਜਾਬ ਸਰਕਾਰ ਵੀ ਸ਼ਾਮਲ ਹੈ।
ਉਹਨਾਂ ਕਿਹਾ ਕਿ ਇਨ੍ਹਾਂ ਤਿੰਨਾਂ ਸਰਕਾਰਾਂ ਦੀ ਮਿਲੀਭੁਗਤ ਦੇ ਨਾਲ ਬਹੁਤ ਵੱਡਾ ਧੋਖਾ ਸਿੱਖ ਪੰਥ ਨਾਲ (Betrayed by the Sikh sect) ਕੀਤਾ ਗਿਆ ਹੈ।ਚੀਮਾ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਤੋੜਨ ਦੀ ਇਕ ਬਹੁਤ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਨਹੀਂ ਬਲਕਿ ਦਹਾਕਿਆਂ ਤੋਂ ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ। ਉਹਨਾਂ ਕਿਹਾ ਕਿ ਸਿੱਖ ਪੰਥ ਵਿਚ ਦਖਲਅੰਦਾਜ਼ੀ (Intervention in the Sikh Panth ) ਕਰ ਕੇ ਸਾਡੀ ਰਹਿਤ ਮਰਿਆਦਾ ਤੇ ਪਰੰਪਰਾਵਾਂ ਨੁੰ ਪ੍ਰਭਾਵਤ ਕਰਨ ਦਾ ਯਤਨ ਕੀਤਾ ਜਾਂਦਾ ਰਿਹਾ ਹੈ। ਡਾ ਚੀਮਾ ਨੇ ਅੱਗੇ ਕਿਹਾ ਕਿ ਪਹਿਲਾਂ ਵੱਖ ਵੱਖ ਬੈਨਰਾਂ ਹੇਠ ਪੰਥ ਵਿਰੋਧੀ ਤਾਕਤਾਂ ਚੋਣਾਂ ਵੀ ਲੜਦੀਆਂ ਰਹੀਆਂ ਹਨ ਪਰ 102 ਸਾਲ ਵਿਚ ਸੰਗਤਾਂ ਨੇ ਹਮੇਸ਼ਾ ਸੇਵਾ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਈ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਜੋ ਹੁਣ ਸਾਜ਼ਿਸ਼ ਤਹਿਤ ਕੀਤਾ ਗਿਆ, ਉਸਦੇ ਖਿਲਾਫ ਸਿੱਖਾਂ ਵਿਚ ਬਹੁਤ ਭਾਰੀ ਰੋਸ ਹੈ।