ਰੂਪਨਗਰ: ਰੂਪਨਗਰ ਸ਼ਹਿਰ ਵਿੱਚ ਪਿਛਲੇ ਦਿਨਾਂ ਤੋਂ ਲਗਾਤਾਰ ਚੈਨੀ ਝਪਟ ਮਾਰ ਦੀਆਂ ਕਈ ਵਾਰਦਾਤਾਂ ਹੋ ਚੁੱਕੀਆਂ ਹਨ। ਅਜਿਹਾ ਹੀ ਇਕ ਮਾਮਲਾ ਰੂਪਨਗਰ ਦੇ ਗਿਆਨੀ ਜ਼ੈਲ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ। ਜਿਥੇ ਮੋਟਰਸਾਈਕਲ 'ਤੇ ਸਵਾਰ ਦੋ ਚੋਰ ਇੱਕ ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫ਼ਰਾਰ ਹੋ ਗਏ। ਜਿਸ 'ਚ ਮੌਕੇ 'ਤੇ ਹੀ ਇਲਾਕੇ ਦੇ ਲੋਕਾਂ ਨੇ ਇਨ੍ਹਾਂ ਦੇ ਵਿੱਚੋਂ ਇੱਕ ਚੋਰ ਨੂੰ ਕਾਬੂ ਕਰ ਲਿਆ। ਜਦ ਕਿ ਉਸਦਾ ਦੂਜਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ।
ਰੂਪਨਗਰ 'ਚ ਔਰਤ ਤੋਂ ਸੋਨੇ ਦੀ ਚੈਨ ਖੋਹ ਕੇ ਭੱਜ ਰਿਹਾ ਚੋਰ ਕਾਬੂ - ਰੂਪਨਗਰ ਸ਼ਹਿਰ
ਰੂਪਨਗਰ ਦੇ ਗਿਆਨੀ ਜ਼ੈਲ ਸਿੰਘ ਨਗਰ ਤੋਂ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਮੋਟਰਸਾਈਕਲ 'ਤੇ ਸਵਾਰ ਦੋ ਚੋਰ ਇੱਕ ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫ਼ਰਾਰ ਹੋ ਗਏ। ਜਿਸ 'ਚ ਮੌਕੇ 'ਤੇ ਹੀ ਇਲਾਕੇ ਦੇ ਲੋਕਾਂ ਨੇ ਇਨ੍ਹਾਂ ਦੇ ਵਿੱਚੋਂ ਇੱਕ ਚੋਰ ਨੂੰ ਕਾਬੂ ਕਰ ਲਿਆ। ਜਦ ਕਿ ਉਸਦਾ ਦੂਜਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ।
ਉੱਧਰ ਇਸ ਮਾਮਲੇ 'ਤੇ ਰੂਪਨਗਰ ਸਿਟੀ ਦੇ ਐੱਸਐੱਚਓ ਭਗਵੰਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਹੈ ਕਿ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਚੋਰ ਪਾਸੋਂ ਸੋਨੇ ਦੀ ਚੈਨ ਨੂੰ ਬਰਾਮਦ ਕਰ ਲਿਆ ਗਿਆ ਹੈ, ਪਰ ਮੋਟਰਸਾਈਕਲ 'ਤੇ ਸਵਾਰ ਉਸਦਾ ਦੂਸਰਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਚੋਰ ਦਾ ਰਿਮਾਂਡ ਹਾਸਲ ਕਰਕੇ ਇਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੇ ਦੱਸਿਆ ਕਿ ਚੋਰ ਦੀ ਪਹਿਚਾਣ ਪ੍ਰਕਾਸ਼ ਉਰਫ ਬੱਬਲੂ ਵਾਸੀ ਸਮਰਾਲਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ:ਪੁਲਿਸ ਮੁਲਾਜ਼ਮਾਂ ਨੇ ਫਰੂਟ ਰੇਹੜੀ ਵਾਲੇ ਦੇ ਜੜੇ ਥੱਪੜ,ਵੀਡੀਓ ਵਾਇਰਲ