ਪੰਜਾਬ

punjab

By

Published : Feb 17, 2021, 3:05 PM IST

ETV Bharat / state

ਜ਼ਿਲ੍ਹਾ ਰੂਪਨਗਰ ’ਚ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ

ਸੂਬੇ ਭਰ ’ਚ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਪਰ ਜੇਕਰ ਜ਼ਿਲ੍ਹੇ ਰੂਪਨਗਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਸਭ ਤੋਂ ਹੈਰਾਨੀਜਨਕ ਨਤੀਜੇ ਸਾਹਮਣੇ ਆਏ ਹਨ। ਨਗਰ ਨਿਗਮ ਤੇ ਨਗਰ ਪੰਚਾਇਤ  ਰੂਪਨਗਰ, ਕੀਰਤਪੁਰ ਸਾਹਿਬ, ਅਨੰਦਪੁਰ ਸਾਹਿਬ, ਨੰਗਲ, ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਵਿੱਚ ਆਮ ਆਦਮੀ ਪਾਰਟੀ ਖਾਤਾ ਵੀ ਨਹੀਂ ਖੋਲ੍ਹ ਪਾਈ।  ਪੂਰੇ ਜ਼ਿਲ੍ਹੇ ਵਿੱਚ ਬੀਜੇਪੀ 2, ਸ਼੍ਰੋਮਣੀ ਅਕਾਲੀ ਦਲ ਨੂੰ 3 ਸੀਟਾਂ ’ਤੇ ਹੀ ਸਬਰ ਕਰਨਾ ਪਿਆ।

ਤਸਵੀਰ
ਤਸਵੀਰ

ਰੂਪਨਗਰ: ਸੂਬੇ ਭਰ ’ਚ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਪਰ ਜੇਕਰ ਜ਼ਿਲ੍ਹੇ ਰੂਪਨਗਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਸਭ ਤੋਂ ਹੈਰਾਨੀਜਨਕ ਨਤੀਜੇ ਸਾਹਮਣੇ ਆਏ ਹਨ। ਨਗਰ ਨਿਗਮ ਤੇ ਨਗਰ ਪੰਚਾਇਤ ਰੂਪਨਗਰ, ਕੀਰਤਪੁਰ ਸਾਹਿਬ, ਅਨੰਦਪੁਰ ਸਾਹਿਬ, ਨੰਗਲ, ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਵਿੱਚ ਆਮ ਆਦਮੀ ਪਾਰਟੀ ਖਾਤਾ ਵੀ ਨਹੀਂ ਖੋਲ੍ਹ ਪਾਈ। ਪੂਰੇ ਜ਼ਿਲ੍ਹੇ ਵਿੱਚ ਬੀਜੇਪੀ 2, ਸ਼੍ਰੋਮਣੀ ਅਕਾਲੀ ਦਲ ਨੂੰ 3 ਸੀਟਾਂ ’ਤੇ ਹੀ ਸਬਰ ਕਰਨਾ ਪਿਆ।

ਚੋਣ ਨਤੀਜਿਆਂ ਦੀ ਗੱਲ ਕੀਤੀ ਜਾਵੇ ਤਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਦਾ ਕੋਈ ਵੀ ਉਮੀਦਵਾਰ ਨਹੀਂ ਜਿੱਤਿਆ। ਜਦੋਂ ਕਿ 13 ਦੇ 13 ਵਾਰਡਾਂ ਵਿਚੋਂ ਆਜ਼ਾਦ ਉਮੀਦਵਾਰ ਜੇਤੂ ਰਹੇ। ਜਦਕਿ ਇਹ 13 ਜੇਤੂ ਉਮੀਦਵਾਰ ਕਾਂਗਰਸ ਦੇ ਸਮਰਥਕ ਸਨ।

ਜੇਤੂ ਉਮੀਦਵਾਰ
ਇਸੇ ਤਰ੍ਹਾਂ ਕੀਰਤਪੁਰ ਸਾਹਿਬ ਨਗਰ ਪੰਚਾਇਤ ਦੇ 11 ਵਾਰਡ ਵਿੱਚੋਂ 10 ਆਜ਼ਾਦ ਅਤੇ 1 ਅਕਾਲੀ ਦਲ ਦਾ ਉਮੀਦਵਾਰ ਜੇਤੂ ਰਿਹਾ ਹੈ। ਸ੍ਰੀ ਕੀਰਤਪੁਰ ਸਾਹਿਬ ਵਿਖੇ ਵੀ ਕਾਂਗਰਸ ਪਾਰਟੀ ਨੇ ਆਪਣਾ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਸੀ। ਇੱਥੇ ਵੀ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਕੋਈ ਉਮੀਦਵਾਰ ਜੇਤੂ ਨਹੀਂ ਰਿਹਾ। ਜੇਕਰ ਗੱਲ ਨੰਗਲ ਦੀ ਕੀਤੀ ਜਾਵੇ ਤਾਂ 19 ਵਾਰਡਾਂ ਵਿਚੋਂ 15 ਕਾਂਗਰਸ, 2 ਭਾਜਪਾ ਅਤੇ 2 ਅਜ਼ਾਦ ਉਮੀਦਵਾਰ ਜੇਤੂ ਰਹੇ। ਇੱਥੇ ਵੀ ਆਮ ਆਦਮੀ ਪਾਰਟੀ ਆਪਣਾ ਖਾਤਾ ਲਈ ਖੋਲ ਸਕੀ। ਰੂਪਨਗਰ ਨਗਰ ਕੌਂਸਲ ਦੇ 21 ਵਾਰਡਾਂ ਵਿੱਚ 16 ਕਾਂਗਰਸ, 2 ਸ਼੍ਰੋਮਣੀ ਅਕਾਲੀ ਦਲ ਤੇ 2 ਅਜ਼ਾਦ ਉਮੀਦਵਾਰ ਜੇਤੂ ਰਹੇ। ਖ਼ਬਰ ਲਿਖੇ ਜਾਣ ਤੱਕ ਵਾਰਡ ਨੰਬਰ 7 ਵਿੱਚ ਮਸ਼ੀਨ ਵਿੱਚ ਤਕਨੀਕੀ ਖਰਾਬੀ ਕਾਰਨ ਨਤੀਜਾ ਰੁਕਿਆ ਹੋਇਆ ਹੈ। ਮੋਰਿੰਡਾ 15 ਵਾਰਡਾਂ ਵਿੱਚ ਕਾਂਗਰਸ ਦੇ 7 ਤੇ ਆਜ਼ਾਦ 8 ਉਮੀਦਵਾਰ ਜੇਤੂ ਰਹੇ ਜਦਕਿ ਭਾਜਪਾ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਆਪਣਾ ਖਾਤਾ ਨਹੀਂ ਖੋਲ੍ਹ ਸਕੀ। ਸ੍ਰੀ ਚਮਕੌਰ ਸਾਹਿਬ ਨਗਰ ਪੰਚਾਇਤ ਵਿਖੇ 13 ਵਾਰਡਾਂ ਵਿੱਚੋ ਕਾਂਗਰਸ ਦੇ 9 ਉਮੀਦਵਾਰ, ਭਾਜਪਾ ਦਾ ਅਕਾਲੀ ਦਲ ਤੇ ਆਮ ਆਦਮੀ ਪਾਰਟੀ 0 ਤੇ ਜਦ ਕਿ 4 ਅਜ਼ਾਦ ਉਮੀਦਵਾਰ ਜੇਤੂ ਰਹੇ।

ABOUT THE AUTHOR

...view details