ਪੰਜਾਬ

punjab

ETV Bharat / state

ਨੇਪਰੇ ਚੜ੍ਹੇ ਵਿਕਾਸ ਕਾਰਜਾਂ ਦਾ ਉਦਘਾਟਨ, ਨਵੇਂ ਪ੍ਰੋਜੈਕਟਾਂ ਦਾ ਐਲਾਨ - Rana KP Singh

ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਢਾਚੇ ਦੀ ਮਜ਼ਬੂਤੀ ਲਈ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ. ਸੜਕੀ ਨੈਟਵਰਕ, ਪੱਕੀਆਂ ਗਲੀਆਂ ਤੇ ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਪੀਣ ਲਈ ਸਾਫ਼ ਪਾਣੀ ਅਤੇ ਹੋਰ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦਿੱਤੇ ਗਏ ਜਿਸ ਨਾਲ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ।

ਨੇਪਰੇ ਚੜ੍ਹੇ ਵਿਕਾਸ ਕਾਰਜਾਂ ਦਾ ਉਦਘਾਟਨ, ਨਵੇਂ ਪ੍ਰੋਜੈਕਟਾਂ ਦਾ ਐਲਾਨ
ਨੇਪਰੇ ਚੜ੍ਹੇ ਵਿਕਾਸ ਕਾਰਜਾਂ ਦਾ ਉਦਘਾਟਨ, ਨਵੇਂ ਪ੍ਰੋਜੈਕਟਾਂ ਦਾ ਐਲਾਨ

By

Published : Mar 24, 2021, 8:24 PM IST

ਰੋਪੜ: ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਢਾਚੇ ਦੀ ਮਜ਼ਬੂਤੀ ਲਈ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ। ਸੜਕੀ ਨੈਟਵਰਕ, ਪੱਕੀਆਂ ਗਲੀਆਂ ਤੇ ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਪੀਣ ਲਈ ਸਾਫ਼ ਪਾਣੀ ਅਤੇ ਹੋਰ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦਿੱਤੇ ਗਏ, ਜਿਸ ਨਾਲ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ।

ਨੇਪਰੇ ਚੜ੍ਹੇ ਵਿਕਾਸ ਕਾਰਜਾਂ ਦਾ ਉਦਘਾਟਨ, ਨਵੇਂ ਪ੍ਰੋਜੈਕਟਾਂ ਦਾ ਐਲਾਨ
ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਅਨੰਦਪੁਰ ਸਾਹਿਬ ਦੇ ਵੱਖ-ਵੱਖ ਵਿੱਚ ਮੁਕੰਮਲ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕਰਨ ਮੌਕੇ ਗੰਗੂਵਾਲ ਵਿੱਚ ਕੀਤਾ। ਇਸ ਮੌਕੇ ਉਨ੍ਹਾਂ ਹੋਰਨਾਂ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਜ਼ਰੂਰਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ 75 ਲੱਖ ਰੁਪਏ ਦੇ ਹੋਰ ਵਿਕਾਸ ਕਾਰਜ ਕਰਵਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੋੜੀਦੀਆਂ ਸਹੂਲਤਾਂ ਦੇਣਾ ਸਰਕਾਰ ਦਾ ਫ਼ਰਜ਼ ਹੈ ਤੇ ਅਸੀ ਜੋ ਵਾਅਦਾ ਚੋਣਾਂ ਦੋਰਾਨ ਲੋਕਾਂ ਨਾਲ ਕੀਤਾ ਉਸ ਨੂੰ ਪੂਰਾ ਕੀਤਾ ਹੈ।

ਇਸ ਮੌਕੇ ਰਾਣਾ ਕੇਪੀ ਸਿੰਘ ਨੇ ਜੱਜਰ, ਰਾਮਪੁਰ,ਲੰਮਲਹਿੜੀ, ਮੀਆਂਪੁਰ,ਬਣੀ, ਗੰਗੂਵਾਲ,ਸੰਧੇਵਾਲ,ਲੰਗ ਮਜਾਰੀ, ਮਾਂਗੇਵਾਲ ਬਾਗ ਅਤੇ ਮਾਂਗੇਵਾਲ ਦੇ 10 ਪਿੰਡਾਂ ਦਾ ਤੁਫ਼ਾਨੀ ਦੌਰਾ ਕੀਤਾ ਤੇ ਮੁਕੰਮਲ ਹੋਏ ਵਿਕਾਸ ਕੰਮ ਲੋਕ ਅਰਪਣ ਕੀਤੇ।

ABOUT THE AUTHOR

...view details