ਰੂਪਨਗਰ: ਪੰਜਾਬ 'ਚ 10 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋਣ ਜਾ ਰਹੀ ਹੈ ਪਰ ਕੋਰੋਨਾ ਕਾਰਨ ਲੇਬਰ ਨਾ ਮਿਲਣ ਕਰਕੇ ਜਿੱਥੇ ਕਿਸਾਨ ਪ੍ਰੇਸ਼ਾਨ ਹੈ, ਉਥੇ ਹੀ ਰੂਪਨਗਰ ਜ਼ਿਲ੍ਹੇ ਦੇ ਕਿਸਾਨਾਂ ਵਿੱਚ ਸਿੱਧੀ ਬਿਜਾਈ ਦਾ ਰੁਝਾਨ ਵੱਧਦਾ ਦਿਖਾਈ ਦੇ ਰਿਹਾ ਹੈ।
ਰੂਪਨਗਰ: ਕਿਸਾਨਾਂ 'ਚ ਵਧਿਆ ਝੋਨੇ ਦ ਸਿਧੀ ਬਿਜਾਈ ਦਾ ਰੁਝਾਨ - rupnagar news
ਰੂਪਨਗਰ ਜ਼ਿਲ੍ਹੇ ਵਿੱਚ ਕੋਰੋਨਾ ਕਾਰਨ ਲੇਬਰ ਦੀ ਸਮੱਸਿਆ ਆਉਣ 'ਤੇ ਕਿਸਾਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ ਵੱਧ ਗਿਆ ਹੈ। ਇਸ ਸਬੰਧੀ ਈਟੀਵੀ ਭਾਰਤ ਨਾਲ ਗ਼ੱਲ ਕਰਦਿਆਂ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਵਾਸਤੇ ਬਹੁਤ ਪਾਣੀ ਦੀ ਲੋੜ ਪੈਂਦੀ ਹੈ ਤੇ ਜਿਸ ਤਰ੍ਹਾਂ ਮੌਨਸੂਨ ਦਾ ਮੌਸਮ ਸ਼ੁਰੂ ਹੋ ਜਾਂਦਾ ਹੈ ਤਾਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤ ਦੇ ਵਿੱਚ ਮੌਨਸੂਨ ਦਾ ਪਾਣੀ ਹੀ ਖੜ੍ਹ ਜਾਂਦਾ ਹੈ, ਜੋ ਫ਼ਸਲ ਲਈ ਲਾਹੇਵੰਦ ਹੁੰਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੂਪਨਗਰ ਦੇ ਖੇਤੀਬਾੜੀ ਅਫ਼ਸਰ ਰਾਕੇਸ਼ ਸ਼ਰਮਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆਂ ਕਿ ਪੰਜਾਬ 'ਚ ਕੋਰੋਨਾ ਦੀ ਮਹਾਂਮਾਰੀ ਦੇ ਚੱਲਦਿਆਂ ਲੇਬਰ ਆਪਣੇ ਸੂਬਿਆਂ ਨੂੰ ਵਾਪਸ ਚਲੀ ਗਈ ਹੈ, ਜਿਸ ਕਾਰਨ ਪਨੀਰੀ ਦੇ ਨਾਲ ਝੋਨੇ ਦੀ ਬਿਜਾਈ ਵਾਸਤੇ ਕਿਸਾਨਾਂ ਨੂੰ ਲੇਬਰ ਦੀ ਸਮੱਸਿਆ ਆ ਰਹੀ ਹੈ ਪਰ ਇਸ ਬਾਰ ਰੂਪਨਗਰ ਵਿੱਚ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਵੱਲ ਜ਼ਿਆਦਾ ਆਕਰਸ਼ਿਤ ਹੋ ਰਿਹਾ ਹੈ।
ਇਸ ਦੇ ਨਾਲ ਹੀ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਵਾਸਤੇ ਬਹੁਤ ਪਾਣੀ ਦੀ ਲੋੜ ਪੈਂਦੀ ਹੈ ਤੇ ਜਿਸ ਤਰ੍ਹਾਂ ਮੌਨਸੂਨ ਦਾ ਮੌਸਮ ਸ਼ੁਰੂ ਹੋ ਜਾਂਦਾ ਹੈ ਤਾਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤ ਦੇ ਵਿੱਚ ਮੌਨਸੂਨ ਦਾ ਪਾਣੀ ਹੀ ਖੜ੍ਹ ਜਾਂਦਾ ਹੈ, ਜੋ ਫ਼ਸਲ ਲਈ ਲਾਹੇਵੰਦ ਹੁੰਦਾ ਹੈ। ਇਹ ਮੌਨਸੂਨ ਦਾ ਪਾਣੀ ਖੇਤ ਨੂੰ ਰਿਚਾਰਜ ਕਰਕੇ ਪਾਣੀ ਦੇ ਹੇਠਲੇ ਪੱਧਰ ਨੂੰ ਵੀ ਹੋਰ ਵਧਾਉਂਦਾ ਹੈ।