ਪੰਜਾਬ

punjab

ETV Bharat / state

ਰੂਪਨਗਰ: ਨਹਿਰੂ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਵਸ ਦਾ ਸਮਾਗਮ - ਨਹਿਰੂ ਸਟੇਡੀਅਮ

ਆਜ਼ਾਦੀ ਦਿਵਸ ਸਬੰਧੀ ਹੋਣ ਵਾਲਾ ਸਮਾਗਮ ਰੂਪਨਗਰ ਦੇ ਨਹਿਰੂ ਸਟੇਡੀਅਮ 'ਚ ਮਨਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼ੁੱਕਰਵਾਰ ਨੂੰ ਡੀਸੀ ਸੁਮਿਤ ਜਾਰੰਗਲ ਦੀ ਮੀਟਿੰਗ ਵਿੱਚ ਹੋਇਆ। ਡੀਸੀ ਰੂਪਨਗਰ ਵੱਲੋਂ ਆਜ਼ਾਦੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀ ਤਿਆਰੀਆਂ ਦੇ ਨਿਰਦੇਸ਼ ਦਿੱਤੇ ਗਏ ਹਨ।

ਫ਼ੋਟੋ

By

Published : Jul 26, 2019, 9:51 PM IST

ਰੂਪਨਗਰ: ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਰੂਪਨਗਰ ਦੇ ਨਹਿਰੂ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡੀਸੀ ਡਾ. ਸੁਮੀਤ ਜਾਰੰਗਲ ਨੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਮੁੱਖ ਮਹਿਮਾਨ ਨਹਿਰੂ ਸਟੇਡੀਅਮ ਵਿਖੇ ਝੰਡਾ ਲਹਿਰਾਉਣਗੇ। ਇਸ ਤੋਂ ਬਾਅਦ ਪਰੇਡ ਤੋਂ ਸਲਾਮੀ ਲੈਣਗੇ। ਜ਼ਿਲ੍ਹਾ ਪੱਧਰੀ ਸਮਾਗਮ ਤੋਂ ਇਲਾਵਾ ਸਬ-ਡਵੀਜ਼ਨ ਪੱਧਰ ’ਤੇ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਦੀ ਅਗਵਾਈ ਵਿੱਚ ਕੌਮੀ ਝੰਡਾ ਲਹਿਰਾਇਆ ਜਾਵੇਗਾ।

ਡੀਸੀ ਨੇ ਸਮੂਹ ਅਧਿਕਾਰੀਆਂ ਨੂੰ ਇਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ 13 ਅਗਸਤ ਨੂੰ ਨਹਿਰੂ ਸਟੇਡੀਅਮ ਵਿੱਖੇ ਫੁਲ ਡਰੈਸ ਰਿਹਰਸਲ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਸ ਮੌਕੇ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ 15 ਅਗਸਤ ਨੂੰ ਨਹਿਰੂ ਸਟੇਡੀਅਮ ਵਿਖੇ ਆਰਜ਼ੀ ਪਖਾਨੇ, ਸਾਫ਼ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੀ ਹਿਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਵਿਭਾਗ ਨੂੰ ਸਮਾਗਮ ਵਾਲੇ ਦਿਨ ਸੁਰੱਖਿਆ ਤੇ ਟ੍ਰੈਫ਼ਿਕ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ।

ABOUT THE AUTHOR

...view details