ਰੂਪਨਗਰ: ਦੇਸ਼ ਵਿਚ ਆਕਸੀਜਨ ਦੀ ਘਾਟ ਨੂੰ ਵੇਖਦਿਆਂ ਡੀਸੀ ਸੋਨਾਲੀ ਗਿਰੀ, ਨੇ ਬੀ.ਬੀ.ਐਮ.ਬੀ. ਨੂੰ ਆਪਣੇ ਆਕਸੀਜਨ ਉਤਪਾਦਨ ਪਲਾਂਟ ਨੂੰ ਮੁੜ ਚਾਲੂ ਕਰਨ ਦੀ ਹਦਾਇਤ ਕੀਤੀ ਹੈ, ਇਸ ਪਲਾਂਟ ਨੇ 2010 ਤੋਂ ਕੰਮ ਕਰਨਾ ਬੰਦ ਕਰ ਦਿੱਤਾ ਸੀ l
ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਮੈਡਮ ਗਿਰੀ ਨੇ ਕਿਹਾ ਕਿ ਕੋਵਿਡ -19 ਕੇਸ ਪੰਜਾਬ ਰਾਜ ਵਿੱਚ ਲਗਾਤਾਰ ਵੱਧ ਰਹੇ ਹਨ। ਆਕਸੀਜਨ ਸੰਕਟ ਦੇ ਮਾਮਲੇ ਵਿਚ ਪੂਰੇ ਦੇਸ਼ ਨੂੰ ਗੰਭੀਰ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਲਈ ਇਹ ਸਮਝਦਾਰੀ ਹੈ ਕਿ ਇਹਨਾਂ ਸਰੋਤਾਂ ਦੀ ਮੈਪਿੰਗ ਕੀਤੀ ਜਾਵੇ ਅਤੇ ਪੂਰੀ ਸਮਝਦਾਰੀ ਅਤੇ ਸੂਝ ਬੂਝ ਨਾਲ ਇਨ੍ਹਾਂ ਦਾ ਇਸਤੇਮਾਲ ਕੀਤਾ ਜਾਵੇ l