ਸ੍ਰੀ ਅਨੰਦਪੁਰ ਸਾਹਿਬ: ਅੰਤਰਰਾਸ਼ਟਰੀ ਜੰਗਲਾਤ ਦਿਹਾੜੇ ਮੌਕੇ ਰੂਪਨਗਰ ਦੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵੱਲੋਂ ਜੱਜਰ-ਵਿਚੋਲੀ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦਾ ਮਨੋਰਥ ਵਾਇਲਡ ਲਾਇਫ ਸੈਨਕਚੂਰੀ ਵਿੱਚ ਬੂਟੇ ਵੀ ਲਗਾਏ ਗਏ ਤਾਂ ਜੋ ਵਾਤਾਵਰਣ ਦੀ ਸਾਂਭ ਸੰਭਾਲ ਦੇ ਨਾਲ-ਨਾਲ ਜੰਗਲੀ ਜੀਵ ਰੱਖਿਆ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਸਕਣ।
ਇਹ ਵੀ ਪੜੋ: ਐਸ.ਡੀ.ਐਮ. ਨੇ ਜੰਗਲਾਤ ਵਿਭਾਗ ਦੇ ਕਰਮੀਆਂ ਦੀ ਕਲਾਸ ਲਾਈ
ਇਸ ਮੌਕੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਜੰਗਲਾਤ ਅਤੇ ਜੰਗਲੀ ਜੀਵ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਲੋਕ ਬਹੁਤ ਜਾਗਰੂਕ ਹੋਏ ਹਨ। ਪੰਜਾਬ ਸਰਕਾਰ ਵੱਲੋਂ ਵੀ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪੁਰਵ ਮੌਕੇ ਹਰ ਪਿੰਡ ਵਿੱਚ 550 ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ, ਜਿਸਨੂੰ ਪੂਰੇ ਸੂਬੇ ਵਿੱਚ ਹਰ ਕਿਸੇ ਨੇ ਭਰਭੂਰ ਸਹਿਯੋਗ ਦਿੱਤਾ।