ਪੰਜਾਬ

punjab

ETV Bharat / state

ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਤਰਰਾਸ਼ਟਰੀ ਗੱਤਕਾ ਮੁਕਾਬਲੇ ਦੀ ਸ਼ੁਰੂਆਤ - ਅੰਤਰਰਾਸ਼ਟਰੀ ਗੱਤਕਾ ਮੁਕਾਬਲੇ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਮੁੱਖੀ ਬਾਬਾ ਬਲਵੀਰ ਸਿੰਘ 96 ਕਰੋੜੀ ਵੱਲੋਂ ਛਾਉਣੀ ਨਿਹੰਗ ਸਿੰਘਾਂ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਗੱਤਕਾ ਮੁਕਾਬਲੇ ਦੀ ਸੁਰੂਆਤ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਨਿਹੰਗ ਸਿੰਘਾਂ ਵੱਲੋਂ ਗੱਤਕੇ ਮੁਕਾਬਲਿਆਂ ਦੇ ਵਿੱਚ ਆਪਣੇ ਜੌਹਰ ਦਿਖਾਏ ਗਏl

ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਤਰਰਾਸ਼ਟਰੀ ਗੱਤਕਾ ਮੁਕਾਬਲੇ ਦੀ ਦੀ ਹੋਈ ਸ਼ੁਰੂਆਤ
ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਤਰਰਾਸ਼ਟਰੀ ਗੱਤਕਾ ਮੁਕਾਬਲੇ ਦੀ ਦੀ ਹੋਈ ਸ਼ੁਰੂਆਤ

By

Published : Mar 28, 2021, 2:55 PM IST

ਸ੍ਰੀ ਅਨੰਦਪੁਰ ਸਾਹਿਬ: ਖਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲੇ ਦਾ ਦੂਜੇ ਪੜਾਅ ਦੀ ਸ਼ੁਰੂਆਤ ਹੋ ਚੁੱਕੀ ਹੈ। ਦੱਸ ਦਈਏ ਕਿ ਪਹਿਲੇ ਦਿਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਮੁੱਖੀ ਬਾਬਾ ਬਲਵੀਰ ਸਿੰਘ 96 ਕਰੋੜੀ ਵੱਲੋਂ ਛਾਉਣੀ ਨਿਹੰਗ ਸਿੰਘਾਂ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਗੱਤਕਾ ਮੁਕਾਬਲੇ ਦੀ ਸੁਰੂਆਤ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਨਿਹੰਗ ਸਿੰਘਾਂ ਵੱਲੋਂ ਗੱਤਕੇ ਮੁਕਾਬਲਿਆਂ ਦੇ ਵਿੱਚ ਆਪਣੇ ਜੌਹਰ ਦਿਖਾਏ ਗਏl

ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਤਰਰਾਸ਼ਟਰੀ ਗੱਤਕਾ ਮੁਕਾਬਲੇ ਦੀ ਦੀ ਹੋਈ ਸ਼ੁਰੂਆਤ

ਇਹ ਵੀ ਪੜੋ: ਸਕੂਲ ਕਾਲਜ ਬੰਦ ਕਰਨ ਦੇ ਵਿਰੋਧ 'ਚ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ

ਬਾਬਾ ਬਲਵੀਰ ਸਿੰਘ ਨਿਹੰਗ ਮੁੱਖੀ ਨੇ ਕਿਹਾ ਕਿ ਦੋ ਰੋਜ਼ਾ ਅੰਤਰਰਾਸ਼ਟਰੀ ਗੱਤਕੇ ਮੁਕਾਬਲੇ ਗੁਰਦੁਆਰਾ ਸ਼ਹੀਦੀ ਬਾਗ ਛਾਉਣੀ ਨਿਹੰਗ ਸਿੰਘਾਂ ਵਿਖੇ ਕਰਵਾਏ ਜਾ ਰਹੇ ਹਨ ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੀ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇੱਥੇ ਉਨ੍ਹਾਂ ਕਿਹਾ ਕਿ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਮਹੱਲੇ ਵਾਲੇ ਦਿਨ ਅਸਤਰਾਂ ਵਸਤਰਾਂ ਦੇ ਨਾਲ ਲੈਸ ਹੋ ਕੇ ਮੁਹੱਲਾ ਖੇਡਣ ਲਈ ਨਿਕਲਦੀਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸ਼ਾਸਤਰਾਂ ਦੀ ਗੱਲ ਕੀਤੀ ਜਾਵੇ ਤਾਂ ਗੁਰੂ ਸਾਹਿਬ ਨੇ ਸਿੱਖਾਂ ਨੂੰ ਸ਼ਸਤਰਧਾਰੀ ਹੋਣ ਦਾ ਹੁਕਮ ਦਿੱਤਾ ਹੈl


ਇਸ ਤੋਂ ਇਲਾਵਾ ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਗਤ ਹੋਲਾ ਮਹੱਲਾ ਦੇ ਦਿਨਾਂ ਦੇ ਵਿੱਚ ਵੱਧ ਚੜ੍ਹ ਕੇ ਗੁਰੂਘਰਾਂ ਦੇ ਵਿੱਚ ਨਤਮਸਤਕ ਹੋਣ ਲਈ ਪਹੁੰਚਣ। ਇਸ ਮੌਕੇ ’ਤੇ ਤਰਸੇਮ ਸਿੰਘ ਮੋਰਾਂਵਾਲੀ ਨੇ ਜਿੱਥੇ ਹੋਲੇ ਮਹੱਲੇ ’ਤੇ ਸਮੂਹ ਸੰਗਤਾ ਨੂੰ ਵਧਾਈਆ ਦਿੱਤੀਆਂ ਉੱਥੇ ਹੀ ਉਨ੍ਹਾਂ ਨੇ ਹੋਲੇ ਮਹੱਲੇ ਤੇ ਬਿਨਾਂ ਕਿਸੇ ਡਰ ਖੌਫ ਤੋ ਹੋਲਾ ਮਹੱਲੇ ਚ ਸ਼ਾਮਲ ਹੋਣ ਦੀ ਗੱਲ ਆਖੀ।

ABOUT THE AUTHOR

...view details