ਸ੍ਰੀ ਅਨੰਦਪੁਰ ਸਾਹਿਬ:ਬੀਤੇ ਦਿਨੀਂ ਤਖਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਹੋਈ ਬੇਅਦਬੀ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਅਫਸੋਸ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਰੰਭ ਕਰਵਾਏ ਗਏ, ਜਿਸ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅਖੰਡ ਪਾਠ ਸਾਹਿਬ 20 ਸਤੰਬਰ ਨੂੰ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 22 ਸਤੰਬਰ ਨੂੰ ਪਾਏ ਜਾਣਗੇ। ਮਾਮਲੇ ਦੀ ਜਾਂਚ ਲਈ SGPC ਵੱਲੋਂ ਇੱਕ ਕਮੇਟੀ ਨਿਯੁਕਤ ਕੀਤੀ ਗਈ ਹੈ। ਜੋ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ 25 ਸਤੰਬਰ ਨੂੰ ਆਪਣੀ ਰਿਪੋਰਟ ਸੌਂਪੇਗੀ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਪੰਜਾਬ ਸਰਕਾਰ (Government of Punjab) ਤੇ ਪੰਜਾਬ ਪੁਲਿਸ (Punjab Police) ‘ਤੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਕੋਈ ਸਖ਼ਤ ਐਕਸ਼ਨ ਨਹੀਂ ਲੈ ਰਹੀ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਪੁਲਿਸ (Punjab Police) ‘ਤੇ ਗੁਰੂ ਘਰ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਬਚਾਉਣ ਦੇ ਵੀ ਇਲਜ਼ਾਮ ਲਗਾਏ ਹਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਸ ਮੁਲਜ਼ਮ ਦੇ ਦਿਮਾਗੀ ਹਾਲਾਤ ਠੀਕ ਨਾ ਹੋਣ ਦਾ ਬਹਾਨਾ ਮਾਰ ਕੇ ਉਸ ਨੂੰ ਕਾਨੂੰਨ ਦੇ ਤਹਿਤ ਬਣਦੀ ਕਾਰਵਾਈ ਤੋਂ ਬਚਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਿੱਖ ਧਰਮ ਦੀ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਨੇ ਦਿਮਾਗੀ ਹਾਲਤ ਠੀਕ ਨਾ ਹੋਣ ਕਰਕੇ ਕਈ ਵਾਰ ਬਚਾਇਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਅੱਜ ਸ਼ਰ੍ਹੇਆਮ ਘੁੰਮ ਰਹੇ ਹਨ।