ਰੂਪਨਗਰ :ਪਿਛਲੇ ਦਿਨਾਂ ਤੋਂ ਚੱਲ ਰਹੇ ਪੰਜਾਬ ਵਿਚ ਮਾਹੌਲ ਨੂੰ ਲੈ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਦਿੱਤਾ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਤੋਂ NSA ਧਾਰਾ ਹਟਾਈ ਜਾਵੇ ਅਤੇ ਪੰਜਾਬ ਦੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਪੁਲਿਸ ਜਲਦ ਰਿਹਾ ਕਰੇ। ਪੰਜਾਬ ਦੇ ਮੌਜੂਦਾ ਮਾਹੌਲ ਨੂੰ ਲੈ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਮਝਿਆ ਜਾ ਰਿਹਾ ਹੈ ਜਿਸ ਦੇ ਨਾਲ ਹਲਚਲ ਹੋਣੀ ਸ਼ੁਰੂ ਹੋ ਗਈ ਹੈ। ਹਾਲਾਂਕਿ ਜਿਸ ਤਰ੍ਹਾਂ ਇਹ ਸਾਥੀਆਂ ਅਤੇ ਪਰਿਵਾਰ ਵਲੋਂ ਇਲਜ਼ਾਮ ਵੀ ਲਗਾਏ ਜਾ ਰਹੇ ਹਨ ਕਿ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਗਿਆ ਹੈ, ਪਰ ਉਥੇ ਹੀ ਦੂਜੇ ਪਾਸੇ ਪੁਲਿਸ ਵਲੋਂ ਉਸਨੂੰ ਭਗੌੜਾ ਕਰਾਰ ਕੀਤਾ ਹੋਇਆ ਹੈ।
ਸਰਕਾਰਾਂ ਕਰ ਰਹੀਆਂ ਮਾਹੌਲ ਖਰਾਬ :ਉਨ੍ਹਾਂ ਕਿਹਾ ਜਾਣ ਬੁੱਝ ਕੇ ਸਰਕਾਰਾਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰ ਰਹੀਆਂ ਹਨ। ਅੰਮ੍ਰਿਤਪਾਲ ਸਿੰਘ ਦੇ ਨਾਲ ਫੋਟੋ ਖਿਚਵਾਉਣ ਵਾਲੇ ਨੌਜਵਾਨਾਂ ਨੂੰ ਵੀ ਫੜਕੇ ਐੱਨਐੱਸਏ ਲਗਾ ਸੂਬੇ ਤੋਂ ਬਾਹਰਲੀਆਂ ਜੇਲ੍ਹਾਂ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਸਰਕਾਰਾਂ ਨੂੰ ਕਿਹਾ ਕਿ ਇਨ੍ਹਾਂ ਨੌਜਵਾਨਾਂ ਨਾਲ ਇਨਸਾਫ਼ ਕੀਤਾ ਜਾਵੇ ਅਤੇ ਤਰੁੰਤ ਐੱਨਐੱਸਏ ਹਟਾਇਆ ਜਾਵੇ ਅਤੇ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਵਾਪਿਸ ਲਿਆਂਦਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬਾਹਰਲੇ ਸੂਬਿਆਂ ਵਿਚ ਨੌਜਵਾਨਾਂ ਜੇਲ੍ਹ ਕੱਟਣ ਦੀ ਬਜਾਏ ਆਪਣੇ ਸੂਬੇ ਵਿਚ ਹੀ ਉਨ੍ਹਾਂ ਨੂੰ ਲਿਆਂਦਾ ਜਾਵੇ ਤੇ ਜੇਕਰ ਕੋਈ ਬੇਕਸੂਰ ਪੁਲਿਸ ਨੇ ਨੌਜਵਾਨ ਫੜੇ ਹੋਏ ਹਨ। ਉਨ੍ਹਾਂ ਨੂੰ ਜਲਦ ਰਿਹਾਅ ਕੀਤਾ ਜਾਵੇ ਤਾਂ ਜੋ ਉਹ ਆਪਣੀ ਕਿਰਤ ਕਮਾਈ ਨਾਲ ਆਪਣੇ ਪਰਿਵਾਰ ਦਾ ਪਾਲਣ-ਪੌਸ਼ਣ ਕਰ ਸਕਣ।