ਨੰਗਲ: ਸੂਬੇ ’ਚ ਲਗਾਤਾਰ ਕੋਰੋਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਦੇ ਕਾਰਨ ਲੋਕਾਂ ਦੇ ਮਨਾਂ ਚ ਖੌਫ ਬੈਠ ਗਿਆ ਹੈ ਦੂਜੇ ਪਾਸੇ ਪ੍ਰਸ਼ਾਸਨ ਅਤੇ ਸਰਕਾਰ ਦੀਆਂ ਚਿੰਤਾਵਾਂ ਨੂੰ ਵਧਾ ਦਿੱਤੀਆਂ ਹਨ। ਨੰਗਲ ’ਚ 5 ਤੋਂ ਜਿਆਦਾ ਕੋਰੋਨਾ ਪਾਜ਼ੀਟਿਵ ਮਾਮਲੇ ਆਉਣ ਤੋਂ ਬਾਅਦ k ਬਲਾਕ ਕੰਟੇਨਮੈਂਟ ਜ਼ੋਨ ਬਣਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਮਾਈਕਰੋ ਕੰਟੇਨਮੈਂਟ ਪਲਾਨ ਕੋਵਿਡ-19 ਦੀ ਪਾਲਣਾ ਕਰਦੇ ਹੋਏ ਨੰਗਲ ਦੇ k ਬਲਾਕ ਨੂੰ ਕੰਟੇਨਮੈਂਟ ਜ਼ੋਨ ਬਣਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਆਪਣੇ ਵੱਲੋਂ ਸਾਰੇ ਇੰਤਜਾਮ ਪੂਰੇ ਕਰ ਲਏ ਗਏ ਹਨ। ਨਾਲ ਹੀ ਬਲਾਕ ਦੀ ਸੈਂਪਲਿੰਗ ਲਈ ਸਿਹਤ ਵਿਭਾਗ ਵੱਲੋਂ ਤਿਆਰੀ ਕਰ ਲਈ ਗਈ ਹੈ।