ਪੰਜਾਬ

punjab

ETV Bharat / state

ਕੇਜਰੀਵਾਲ ਪੰਜਾਬੀਆਂ ਨੂੰ ਕਰ ਰਿਹਾ ਹੈ ਗੁੰਮਰਾਹ: ਬਲਬੀਰ ਸਿੱਧੂ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਨੇ ਕਿਹਾ, ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਝੂਠੇ ਸੁਪਨੇ ਦਿਖਾ ਰਿਹਾ ਹੈ।

ਕੇਜਰੀਵਾਲ ਪੰਜਾਬੀਆਂ ਨੂੰ ਕਰ ਰਿਹਾ ਹੈ ਗੁੰਮਰਾਹ: ਬਲਬੀਰ ਸਿੱਧੂ
ਕੇਜਰੀਵਾਲ ਪੰਜਾਬੀਆਂ ਨੂੰ ਕਰ ਰਿਹਾ ਹੈ ਗੁੰਮਰਾਹ: ਬਲਬੀਰ ਸਿੱਧੂ

By

Published : Jul 14, 2021, 10:00 PM IST

ਨੂਰਪੁਰ ਬੇਦੀ: ਪਿੰਡ ਝਾਂਡੀਆਂ ਕਲਾਂ ਦੇ ਮੁੱਢਲੇ ਸਿਹਤ ਕੇਂਦਰ ਦਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਜਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ, ਕਿ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨਾਲ ਝੂਠ ਬੋਲਿਆ ਹੈ। ਫ੍ਰੀ ਬਿਜਲੀ ਦਿੱਤੇ ਜਾਣ ਦੇ ਮੁੱਦੇ ‘ਤੇ ਘੇਰਦਿਆਂ ਸਿਹਤ ਮੰਤਰੀ ਸਿੱਧੂ ਨੇ ਕਿਹਾ, ਕਿ ਕੇਜਰੀਵਾਲ ਲੋਕਾਂ ਨੂੰ ਝੂਠੇ ਸੁਪਨੇ ਦਖਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੇ ਵਿੱਚ ਜ਼ਮੀਨ ਅਸਮਾਨ ਦਾ ਫ਼ਰਕ ਹੈ। ਦਿੱਲੀ ਇੱਕ ਛੋਟਾ ਜਿਹਾ ਸ਼ਹਿਰ ਹੈ। ਇੱਥੋਂ ਦੀ ਪੁਲਿਸ ਦਾ ਸਾਰਾ ਖ਼ਰਚਾ ਵੀ ਕੇਂਦਰ ਸਰਕਾਰ ਚੁੱਕ ਦੀ ਹੈ, ਪਰ ਪੰਜਾਬ ਦੇ ਹਾਲਾਤ ਬਿਲਕੁਲ ਅਲੱਗ ਹਨ।

ਕੇਜਰੀਵਾਲ ਪੰਜਾਬੀਆਂ ਨੂੰ ਕਰ ਰਿਹਾ ਹੈ ਗੁੰਮਰਾਹ: ਬਲਬੀਰ ਸਿੱਧੂ

ਉਨ੍ਹਾਂ ਕਿਹਾ ਕਿ ਕੇਜਰੀਵਾਲ ਜੇਕਰ ਦਿੱਲੀ ਦੇ ਵਿੱਚ ਵਧੀਆ ਰਾਜ ਦੀ ਗੱਲ ਕਰ ਰਹੇ ਹਨ, ਤਾਂ ਇਸ ਦਾ ਅੰਦਾਜ਼ਾ ਕੋਰੋਨਾ ਕਾਲ ਦੇ ਦੌਰਾਨ ਦਿੱਲੀ ਦੇ ਵਿੱਚ ਪੈਂਦਾ ਹੋਏ ਹਾਲਾਤਾਂ ਤੋਂ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਜੇਕਰ ਸੈਂਟਰ ਸਰਕਾਰ ਦਿੱਲੀ ਸਰਕਾਰ ਦੀ ਮਦਦ ਨਾ ਕਰਦੀ, ਤਾਂ ਦਿੱਲੀ ਦੀਆਂ ਸੜਕਾਂ ‘ਤੇ ਲਾਸ਼ਾਂ ਦੇ ਢੇਰ ਲੱਗਣੇ ਸਨ।
ਉਧਰ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਵੱਲੋਂ ਲੋਕਾਂ ਨੂੰ 6ਸੌ ਯੂਨਿਟ ਬਿਜਲੀ ਫ੍ਰੀ ਦਿੱਤੇ ਜਾਣ ਅਤੇ ਬਿਜਲੀ ਬਿੱਲਾਂ ‘ਤੇ ਲਕੀਰ ਫੇਰਨ ਦੀ ਗੱਲ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ, ਕਿ ਇਹ ਲੋਕ ਸਚਾਈ ਤੋਂ ਕੋਹਾਂ ਦੂਰ ਹਨ, ਅਤੇ ਲੋਕਾਂ ਨੂੰ ਝੂਠੇ ਸੁਪਨੇ ਦਿਖਾ ਰਹੇ ਹਨ।

ਇਸ ਤੋਂ ਇਲਾਵਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕੋਰੋਨਾ ਮਹਾਂਮਾਰੀ ਦੀ ਤੀਜੀ ਵੇਵ ਦੇ ਲਈ ਕੀਤੇ ਗਏ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ, ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਤੀਜੀ ਵੇਵ ਦੇ ਨਾਲ ਨਿਪਟਣ ਦੇ ਲਈ ਸਮੁੱਚੇ ਪ੍ਰਬੰਧ ਕੀਤੇ ਹੋਏ ਹਨ।

ਡਾਕਟਰਾਂ ਵੱਲੋਂ ਆਪਣੇ ਪੇਅ ਕਮਿਸ਼ਨ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਸੰਬੰਧੀ ਬੋਲਦਿਆਂ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ, ਕਿ ਡਾਕਟਰਾਂ ਦੇ ਨਾਲ ਇਸ ਸਬੰਧੀ ਗੱਲ ਹੋ ਚੁੱਕੀ ਹੈ, ਤੇ ਸਾਰਾ ਮਾਮਲਾ ਇੱਕ ਦੋ ਦਿਨਾਂ ਦੇ ਵਿੱਚ ਨਿਪਟਾ ਲਿਆ ਜਾਵੇਗਾ
ਇਹ ਵੀ ਪੜ੍ਹੋ:ਨਵਜੋਤ ਸਿੱਧੂ ਦੀਆਂ AAP 'ਚ ਜਾਣ ਦੀਆਂ ਚਰਚਾਵਾਂ ’ਤੇ ਸਿਆਸਤ ਤੇਜ਼

ABOUT THE AUTHOR

...view details