ਪੰਜਾਬ

punjab

By

Published : Sep 1, 2022, 8:12 PM IST

Updated : Sep 1, 2022, 10:26 PM IST

ETV Bharat / state

ਰੋਪੜ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦੀ ਧੂਮ ਧਾਮ ਨਾਲ ਹੋਈ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਪੰਜਾਬ ਖੇਡ ਮੇਲਾ 2022 ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਰੋਪੜ ਦੇ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨਹਿਰੂ ਸਟੇਡੀਅਮ ਵਿਖੇ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਕੀਤਾ। KHEDAN VATAN PUNJAB DIYAN 2022.

KHEDAN VATAN PUNJAB DIYAN 2022
KHEDAN VATAN PUNJAB DIYAN 2022

ਰੂਪਨਗਰ:ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਪੰਜਾਬ ਖੇਡ ਮੇਲਾ 2022 ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਰੋਪੜ ਦੇ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨਹਿਰੂ ਸਟੇਡੀਅਮ ਵਿਖੇ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਕੀਤਾ। KHEDAN VATAN PUNJAB DIYAN 2022. PUNJAB DIYAN 2022 started in Ropar.

ਇਸ ਦੌਰਾਨ ਉਨ੍ਹਾਂ ਦੇ ਨਾਲ ਸਾਬਕਾ ਹਾਕੀ ਉਲੰਪੀਅਨ ਰਾਜਪਾਲ ਸਿੰਘ ਵੀ ਮੌਜੂਦ ਸਨ। ਜਿਲ੍ਹਾ ਪ੍ਰਸਾਸ਼ਨ ਵੱਲੋਂ ਇੰਨ੍ਹਾਂ ਖੇਡਾਂ ਲਈ ਸੁਚੱਜੇ ਪ੍ਰਬੰਧ ਕਰਨ ਦਾ ਦਾਵਾ ਕੀਤਾ ਗਿਆ। ਇਸ ਦੌਰਾਨ ਵਿਧਾਇਕ ਦਿਨੇਸ਼ ਚੱਡਾ ਨੇ ਕਿਹਾ ਕਿ ਇਨ੍ਹਾਂ ਖੇਡ ਮੇਲਿਆਂ ਦੀ ਸ਼ੁਰੂਆਤ ਨਾਲ ਪੰਜਾਬ ਦੇ ਹਰ ਵਰਗ ਦੇ ਖਿਡਾਰੀਆਂ ਨੂੰ ਇੱਕ ਸਾਂਝਾ ਮੰਚ ਮਿਲਿਆ ਹੈ।

ਜਿੱਥੇ ਉਹ ਆਪਣੀ ਮਿਹਨਤ ਅਤੇ ਜਜ਼ਬੇ ਨਾਲ ਆਪਣਾ ਖੇਡ ਪ੍ਰਦਰਸ਼ਨ ਦਿਖਾ ਕੇ ਨਵੇਂ ਰਿਕਾਰਡ ਕਾਇਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਗਿਆ ਹੋਵੇ।

ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਪੰਜਾਬ ਵਿੱਚ ਸਿਹਤਮੰਦੀ ਨਾਲ ਇੱਕ ਨਵਾਂ ਜੋਸ਼ ਭਰਿਆ ਜਾਵੇਗਾ ਅਤੇ ਤੰਦਰੁਸਤ ਪੰਜਾਬ ਨੂੰ ਸਿਰਜਿਆ ਜਾਵੇਗਾ। ਇਸ ਦੌਰਾਨ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਐਸ.ਪੀ ਹੈੱਡਕੁਆਟਰ ਰਾਜਪਾਲ ਸਿੰਘ ਹੁੰਦਲ ਨੇ ਖਿਡਾਰੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਖੇਡਾਂ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ਸਿਖਾਉਂਦੀਆਂ ਹਨ ਜਿਸ ਦੁਆਰਾ ਸਖਤ ਮਿਹਨਤ ਅਤੇ ਦ੍ਰਿੜਤਾ ਨਾਲ ਕਿਸੇ ਵੀ ਟੀਚੇ ਨੂੰ ਹਾਸਿਲ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ:ਪੰਜਾਬ ਵਿੱਚ ਪਿਛਲੇ ਪੰਜ ਮਹੀਨਿਆਂ ਅੰਦਰ ਵਧੇ ਰੇਤ ਦੇ ਦਾਮ

Last Updated : Sep 1, 2022, 10:26 PM IST

ABOUT THE AUTHOR

...view details