ਰੂਪਨਗਰ: 26 ਜਨਵਰੀ ਲਾਲ ਕਿਲ੍ਹੇ ਦੇ ਘਟਨਾਕ੍ਰਮ ਤੋਂ ਬਾਅਦ ਕਿਸਾਨੀ ਸੰਘਰਸ਼ ਨੇ ਨਵਾਂ ਰੂਪ ਲੈ ਰਹੀ ਹੈ ਅਤੇ ਕਿਸਾਨਾਂ ਦੇ ਨਾਲ-ਨਾਲ ਹੋਰ ਜੱਥੇਬੰਦੀਆਂ ਅਤੇ ਨੌਜਵਾਨ ਪਹਿਲਾਂ ਨਾਲੋਂ ਵੀ ਜ਼ਿਆਦਾ ਜੋਸ਼ 'ਚ ਆ ਕੇ ਕਿਸਾਨ ਮੋਰਚੇ 'ਚ ਸ਼ਾਮਿਲ ਹੋ ਰਹੇ ਹਨ।
ਕਿਰਤੀ ਕਿਸਾਨ ਮੋਰਚਾ ਵੱਲੋਂ ਨੂਰਪੁਰਬੇਦੀ 'ਚ ਦਿੱਲੀ ਚੱਲੋ ਟਰੈਕਟਰ ਰੈਲੀ - ਟਰੈਕਟਰ ਰੈਲੀ
ਨੂਰਪੁਰ ਬੇਦੀ 'ਚ ਵੀ ਕਿਰਤੀ ਕਿਸਾਨ ਮੋਰਚੇ ਵੱਲੋਂ ਨੂਰਪੁਰਬੇਦੀ ਖੇਤਰ 'ਚ ਲੋਕਾਂ ਨੂੰ ਜਾਗਰੂਕ ਕਰਨ ਲਈ ਦਿੱਲੀ ਚੱਲ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ। ਟਰੈਕਟਰ ਰੈਲੀ ਦੇ ਵਿੱਚ ਇਲਾਕੇ ਦੇ ਕਿਸਾਨ ਵੱਡੀ ਗਿਣਤੀ 'ਚ ਨੌਜਵਾਨ ਸ਼ਾਮਿਲ ਹੋਏl
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਪੂਰੇ ਪੰਜਾਬ ਵਿੱਚ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਸੇ ਤਹਿਤ ਨੂਰਪੁਰ ਬੇਦੀ 'ਚ ਵੀ ਕਿਰਤੀ ਕਿਸਾਨ ਮੋਰਚੇ ਵੱਲੋਂ ਨੂਰਪੁਰਬੇਦੀ ਖੇਤਰ 'ਚ ਲੋਕਾਂ ਨੂੰ ਜਾਗਰੂਕ ਕਰਨ ਲਈ ਦਿੱਲੀ ਚੱਲ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ।
ਰੈਲੀ 'ਚ ਸ਼ਾਮਿਲ ਨੌਜਵਾਨ ਆਗੂ ਰੁਪਿੰਦਰ ਸੰਦੋਆ ਅਤੇ ਹਰਨੇਕ ਸਿੰਘ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਦਿੱਲੀ ਵੱਲ ਵਹੀਰਾਂ ਘੱਤਣ ਤਾਂ ਜੋ ਇਹ ਲੜਾਈ ਜਿੱਤੀ ਜਾ ਸਕੇ। ਉਕਤ ਟਰੈਕਟਰ ਰੈਲੀ ਵਿੱਚ ਇਲਾਕੇ ਦੇ ਕਿਸਾਨ ਵੱਡੀ ਗਿਣਤੀ 'ਚ ਨੌਜਵਾਨ ਸ਼ਾਮਿਲ ਹੋਏl