ਸ੍ਰੀ ਅਨੰਦਪੁਰ ਸਾਹਿਬ: ਸਪੀਕਰ ਰਾਣਾ ਕੇ.ਪੀ ਸਿੰਘ ਅਤੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ 10 ਪਿੰਡਾਂ ਵਿੱਚ ਇੱਕ ਕਰੋੜ ਦੀ ਲਾਗਤ ਨਾਲ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ।
ਸਪੀਕਰ ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਹਲਕੇ ਦੇ ਪੇਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਵਿਕਾਸ ਕਾਰਜਾਂ ਲਈ ਲਗਾਤਾਰ ਗਰਾਂਟਾ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜ ਕੇਵਲ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਜਿੱਥੇ ਮਜ਼ਬੂਤ ਕਰਦੇ ਹਨ। ਉੱਥੇ ਇਨ੍ਹਾਂ ਪਿੰਡਾਂ ਵਿੱਚ ਸਿੱਧੇ ਜਾਂ ਅਸਿੱਧੇ ਤੌਰ ਉੱਤੇ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰਦੇ ਹਨ। ਇਸ ਨਾਲ ਜਿੱਥੇ ਪੇਡੂ ਖੇਤਰਾਂ ਦਾ ਵਿਕਾਸ ਹੁੰਦਾ ਹੈ। ਉੱਥੇ ਉਨ੍ਹਾਂ ਪਿੰਡਾਂ ਦੀ ਆਰਥਿਕਤਾ ਨੂੰ ਵੀ ਹੁਲਾਰਾ ਮਿਲਦਾ ਹੈ।