ਰੂਪਨਗਰ:ਪਿਛਲੇ ਦਿਨੀਂ ਯੂ ਪੀ ਦੇ ਲਖੀਮਪੁਰ ਖੀਰੀ (Lakhimpur Khiri) ਵਿੱਚ ਸ਼ਾਂਤੀਪੂਰਵਕ ਤਰੀਕੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਬੀਜੇਪੀ ਦੇ ਮੰਤਰੀ ਦੇ ਪੁੱਤਰ ਵੱਲੋਂ ਗੱਡੀ ਚੜ੍ਹਾ ਕੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਮੌਤ ਦੇ ਘਾਟ ਉਤਾਰਨ ਦੇ ਇਲਜ਼ਾਮ ਲੱਗੇ ਸਨ। ਜਾਨ ਗੁਆਉਣ ਵਾਲੇ ਕਿਸਾਨਾਂ ਦੀਆਂ ਅਸਥੀਆਂ ਕਿਸਾਨ ਜਥੇਬੰਦੀਆਂ ਵੱਲੋਂ ਸ੍ਰੀ ਕੀਰਤਪੁਰ ਸਾਹਿਬ (Sri Kiratpur Sahib) ਦੇ ਗੁਰਦੁਆਰਾ ਪਤਾਲਪੁਰੀ ਸਾਹਿਬ (Gurdwara Patalpuri Sahib) ਨਜਦੀਕ ਸਤਲੁਜ ਦਰਿਆ ‘ਤੇ ਬਣੇ ਅਸਥਘਾਟ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ।
ਲਖੀਮਪੁਰ ‘ਚ ਜਾਨ ਗੁਆਉਣ ਵਾਲੇ ਕਿਸਾਨਾਂ ਤੇ ਪੱਤਰਕਾਰ ਦੀਆਂ ਅਸਥੀਆਂ ਜਲ ਪ੍ਰਵਾਹ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਗ੍ਰੰਥੀ ਸਿੰਘ ਭਾਈ ਨਿਰਮਲ ਸਿੰਘ ਵੱਲੋਂ ਅਰਦਾਸ ਕੀਤੀ ਗਈ ਉਪਰੰਤ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਅਸਥੀਆਂ ਲੈ ਕੇ ਆਏ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਇਹ ਅਸਥੀਆਂ ਯੂ ਪੀ ਦੇ ਲਖੀਮਪੁਰ ਖੀਰੀ ਤੋਂ ਸਿੰਘੂ ਬਾਰਡਰ, ਦਿੱਲੀ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਰੋਪੜ ਹੁੰਦੀਆਂ ਹੋਈਆਂ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਅਜਿਹੀ ਇਹ ਕਲਸ਼ ਯਾਤਰਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵੀ ਕੱਢੀ ਜਾ ਰਹੀ ਹੈ ਜਿਸ ਦਾ ਮਕਸਦ ਹਾਲੇ ਵੀ ਲੋਕਾਂ ਨੂੰ ਜਾਗਰੂਕ ਕਰਨਾ ਹੈ ਜੋ ਕਿਸਾਨੀ ਸੰਘਰਸ਼ ਤੋਂ ਦੂਰ ਹਨ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਅਜਿਹੀਆਂ ਸ਼ਹੀਦੀਆਂ ਨਾਲ ਹੋਰ ਬੁਲੰਦ ਹੁੰਦਾ ਹੈ ਉਨ੍ਹਾਂ ਕਿਹਾ ਕਿ ਜਦੋਂ ਵੀ ਜ਼ੁਲਮ ਦੇ ਖ਼ਿਲਾਫ਼ ਆਵਾਜ਼ ਉੱਠਦੀ ਹੈ ਤਾਂ ਪੰਜਾਬ ਤੋਂ ਉੱਠਦੀ ਹੈ ਭਾਵੇਂ ਉਹ ਬੀਤੇ ਸਮੇਂ ਦੀਆਂ ਗੱਲਾਂ ਹੋਣ ਭਾਵੇਂ ਹੁਣ ਦੀਆਂ ਗੱਲਾਂ ਹੋਣ। ਉਨ੍ਹਾਂ ਕਿਹਾ ਕਿ ਜਿਹੜਾ ਸੰਘਰਸ਼ ਕਰੀਬ ਇਕ ਸਾਲ ਪਹਿਲਾਂ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਸੀ।
ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਇਹ ਸੰਘਰਸ਼ ਸਮੁੱਚੇ ਦੇਸ਼ ਦਾ ਸੰਘਰਸ਼ ਬਣ ਚੁੱਕਿਆ ਹੈ। ਬੇਸ਼ੱਕ ਕੇਂਦਰ ਦੀ ਭਾਜਪਾ ਸਰਕਾਰ ਇਸ ਸੰਘਰਸ਼ ਨੂੰ ਢਾਹ ਲਾਉਣ ਲਈ ਵੱਖ ਵੱਖ ਤਰ੍ਹਾਂ ਦੀਆਂ ਚਾਲਾਂ ਚੱਲ ਰਹੀ ਹੈ ਪਰ ਕਿਸਾਨ ਜਥੇਬੰਦੀਆਂ ਇਕਜੁੱਟ ਹਨ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਕਾਨੂੰਨ ਰੱਦ ਨਹੀਂ ਹੁੰਦੇ ਉਹ ਵਾਪਸ ਨਹੀਂ ਪਰਤਣਗੇ। ਇਸਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਖਰਾਬ ਕਰਨ ਦੇ ਲਈ ਲਗਾਤਾਰ ਸਾਜਿਸ਼ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ:ਲਖੀਮਪੁਰ ਖੀਰੀ ਹਿੰਸਾ ਮਾਮਲਾ: ਸੰਯੁਕਤ ਕਿਸਾਨ ਮੋਰਚਾ ਨੇ ਯੋਗੇਂਦਰ ਯਾਦਵ ਨੂੰ ਕੀਤਾ ਮੁਅੱਤਲ