ਰੂਪਨਗਰ: ਜ਼ਿਲ੍ਹਾ ਰੂਪਨਗਰ ਵਿੱਚ 3 ਜੁਲਾਈ 2021 ਨੂੰ ਕੋਰੋਨਾ ਬੀਮਾਰੀ ਤੋਂ ਬਚਾਅ ਹਿੱਤ ਮੈਗਾ ਵੈਕਸੀਨੇਸ਼ਨ ਡਰਾਈਵ ਚਲਾਈ ਜਾਵੇਗੀ। ਇਹ ਜਾਣਕਾਰੀ ਦਿੰਦੇ ਹੋਏ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਇਸ ਵਿਸ਼ੇਸ਼ ਵੈਕਸੀਨੇਸ਼ਨ ਡਰਾਈਵ (Vaccination drive) ਦੌਰਾਨ ਸਿਹਤ ਵਿਭਾਗ ਰੂਪਨਗਰ ਵਲੋਂ 3 ਜੁਲਾਈ ਨੂੰ ਜ਼ਿਲ੍ਹੇ ਭਰ ਵਿੱਚ ਮੈਗਾ ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ 80 ਤੋਂ ਵਧੇਰੇ ਥਾਵਾਂ ‘ਤੇ ਕੋਰੋਨਾ ਟੀਕਾਕਰਨ ਕੈਂਪ ਲਗਾਏ ਜਾਣਗੇ ਜਿਸ ਵਿੱਚ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਜਿਸ ਨੇ ਟੀਕਾਕਰਨ ਅਜੇ ਤੱਕ ਨਹੀਂ ਕਰਵਾਇਆ ਹੈ, ਉਹ ਆਪਣੇ ਨਜਦੀਕੀ ਕਿਸੇ ਵੀ ਕੈਂਪ ਵਿਖੇ ਜਾ ਕੇ ਟੀਕਾਕਰਨ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ 3 ਜੁਲਾਈ ਨੂੰ ਲਗਭਗ 12,000 ਟੀਕਾਕਰਨ ਦੀਆ ਖੁਰਾਕਾਂ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।
ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਹਿੱਤ ਆਪਣਾ ਫਰਜ ਸਮਝਦੇ ਹੋਏ ਵੱਧ ਤੋਂ ਵੱਧ ਗਿਣਤੀ ਵਿੱਚ ਇਹਨਾਂ ਕੈਂਪਾ ਵਿੱਚ ਪਹੁੰਚ ਕੇ ਆਪਣਾ ਟੀਕਾਕਰਨ ਕਰਵਾਉਣ ਤਾਂ ਜੋ ਕੋਰੋਨਾ ਵਰਗੀ ਮਹਾਂਮਾਰੀ ‘ਤੇ ਕਾਬੂ ਪਾਉਣ ਵਿੱਚ ਮਦਦ ਮਿਲ ਸਕੇ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਵੇਂ ਮੌਜੂਦਾ ਸਮੇਂ ਕੋਰੋਨਾ ਦਾ ਪ੍ਰਕੋਪ ਕੁੱਝ ਘਟ ਰਿਹਾ ਹੈ ਪਰ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਪੂਰੀ ਤਰ੍ਹਾਂ ਕਰਨੀ ਚਾਹੀਦੀ ਹੈ l ਉਨ੍ਹਾਂ ਕਿਹਾ ਕਿ ਹਰ ਸ਼ਖ਼ਸ ਮਾਸਕ ਲਗਾ ਕੇ ਰੱਖੇ ਅਤੇ ਜਨਤਕ ਥਾਵਾਂ ਅਤੇ ਇਕ ਦੂਸਰੇ ਤੋਂ ਉਚਿਤ ਦੂਰੀ ਬਣਾ ਕੇ ਰੱਖੇ ਜਾਣ ਦੇ ਨਿਯਮ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ l
ਇਹ ਵੀ ਪੜ੍ਹੋ:'ਦੇਸ਼ਭਰ ’ਚ ਸੱਪਾਂ ਦੀਆਂ 270 ਪ੍ਰਜਾਤੀਆਂ, 15 ਦੇ ਕਰੀਬ ਪ੍ਰਜਾਤੀਆਂ ਸਭ ਤੋਂ ਖਤਰਨਾਕ'