ਰੂਪਨਗਰ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਹ ਮੀਟਿੰਗ ਕਿਸਾਨ ਆਗੂ ਗੁਰਨਾਮ ਸਿੰਘ ਜੱਸੜਾ ਦੀ ਅਗਵਾਈ 'ਚ ਕੀਤੀ ਗਈ। ਮੀਟਿੰਗ 'ਚ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ ਲੋਕ ਮਾਰੂ ਨੀਤੀਆਂ ਦੇ ਵਿਰੋਧ ਸਬੰਧੀ ਰਣਨੀਤੀ ਤਿਆਰ ਕੀਤੀ ਗਈ। ਮੀਟਿੰਗ ਦੇ ਦੌਰਾਨ ਵੱਡੀ ਗਿਣਤੀ 'ਚ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ।
ਇਸ ਬਾਰੇ ਦੱਸਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਗੁਰਨਾਮ ਸਿੰਘ ਨੇ ਦੱਸਿਆ ਕਿ 25 ਸਤੰਬਰ ਨੂੰ 9 ਕਿਸਾਨ ਜੱਥੇਬੰਦੀਆਂ ਇੱਕਠੇ ਹੋ ਕੇ ਚੰਡੀਗੜ੍ਹ 'ਚ ਰੋਸ ਪ੍ਰਦਰਸ਼ਨ ਕਰਨਗੀਆਂ। ਇਹ ਪ੍ਰਦਰਸ਼ਨ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਖੇਤੀ ਆਰਡੀਨੈਸਾਂ ਅਤੇ ਪੰਜਾਬ ਸਰਕਾਰ ਦੀ ਲੋਕ ਮਾਰੂ ਨੀਤੀਆਂ ਖਿਲਾਫ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕੋਰੋਨਾ ਦੀ ਆੜ 'ਚ ਕਿਸਾਨ ਵਿਰੋਧੀ ਫੈਸਲੇ ਲਾਗੂ ਕਰ ਰਹੀਆਂ ਹਨ।