ਪੰਜਾਬ

punjab

ETV Bharat / state

ਰੂਪਨਗਰ ਦੇ ਪਿੰਡ ਵਿੱਚ ਲੀਗਲ ਏਡ ਕਲੀਨਿਕ ਖੋਲ੍ਹਿਆ

ਸੀਜੇਐੱਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਪਿੰਡ ਬਹਿਰਾਮਪੁਰ ਜਿਮੀਦਾਰਾ ਵਿਖੇ ਲੀਗਲ ਏਡ ਕਲੀਨਿਕ ਸਥਾਪਤ ਕੀਤਾ ਗਿਆ। ਇਸ ਲੀਗਲ ਏਡ ਕਲੀਨਿਕ ਦਾ ਉਦਘਾਟਨ ਸੀਜੇਐੱਮ ਰੂਪਨਗਰ ਹਰਸਿਮਰਨਜੀਤ ਸਿੰਘ ਵੱਲੋਂ ਕੀਤਾ ਗਿਆ।

ਲੀਗਲ ਏਡ ਕਲੀਨਿਕ

By

Published : Oct 18, 2019, 7:39 AM IST

ਰੁਪਨਗਰ: ਸੀਜੇਐੱਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਪਿੰਡ ਬਹਿਰਾਮਪੁਰ ਜਿਮੀਦਾਰਾ ਵਿਖੇ ਲੀਗਲ ਏਡ ਕਲੀਨਿਕ ਸਥਾਪਤ ਕੀਤਾ ਗਿਆ। ਇਸ ਲੀਗਲ ਏਡ ਕਲੀਨਿਕ ਦਾ ਉਦਘਾਟਨ ਸੀਜੇਐੱਮ ਰੂਪਨਗਰ ਹਰਸਿਮਰਨਜੀਤ ਸਿੰਘ ਵੱਲੋਂ ਕੀਤਾ ਗਿਆ।

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਹੇਠ ਪਿੰਡ ਬਹਿਰਾਮਪੁਰ ਜਿਮੀਦਾਰਾ ਵਿਖੇ ਲੀਗਲ ਏਡ ਕਲੀਨਿਕ ਦੀ ਸਥਾਪਨਾ ਕੀਤੀ ਗਈ।

ਇਸ ਮੌਕੇ 'ਤੇ ਬੋਲਦਿਆਂ ਹਰਸਿਮਰਨਜੀਤ ਸਿੰਘ ਸੀਜੇਐੱਮ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਦੇ ਖੋਲਣ ਦਾ ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾਉਣਾ ਹੈ ਇਸ ਨਾਲ ਇਨ੍ਹਾਂ ਪਿੰਡਾ ਦੇ ਲੋਕਾਂ ਨੂੰ ਉਨ੍ਹਾਂ ਦੇ ਪਿੰਡ ਵਿੱਚ ਹੀ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਉਨ੍ਹਾਂ ਦੇ ਟੋਲ ਫਰੀ ਨੰਬਰ 1968 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜੋ: ਪੱਛਮੀ ਬੰਗਾਲ ਦੀ ਸਰਹੱਦ ਤੇ ਬੰਗਲਾਦੇਸ਼ੀ ਫ਼ੌਜ ਵੱਲੋਂ ਗੋਲੀਬਾਰੀ, 1 ਬੀਐੱਸਐਫ ਜਵਾਨ ਸ਼ਹੀਦ

ਇਸ ਮੌਕੇ 'ਤੇ ਪਿੰਡ ਬਹਿਰਾਮਪੁਰ ਦੇ ਸਰਪੰਚ ਸਤਨਾਮ ਸਿੰਘ ਸੋਹੀ ਅਤੇ ਸਮੂਹ ਪੰਚਾਇਤ ਮੈਂਬਰਾਂ ਤੋਂ ਇਲਾਵਾ ਨਗਰ ਨਿਵਾਸੀ ਮੌਜੂਦ ਸਨ।

ABOUT THE AUTHOR

...view details