ਰੋਪੜ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੀ.ਜੇ.ਐਮ-ਕਮ-ਸਕੱਤਰ ਹਰਸਿਮਰਨਜੀਤ ਸਿੰਘ ਵੱਲੋਂ ਪਿੰਡ ਡੂਮਛੇੜੀ ਵਿਖੇ ਕੀਤਾ ਲੀਗਲ ਏਡ ਕਲੀਨਿਕ ਦਾ ਉਦਘਾਟਨ ਗਿਆ। ਰੋਪੜ ਦੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਵੀਰਵਾਰ ਨੂੰ ਪਿੰਡ ਡੂਮਛੇੜੀ ਵਿੱਚ ਲੀਗਲ ਏਡ ਕਲੀਨਿਕ ਖੋਲਿਆ ਗਿਆ।
ਡੂਮਛੇੜੀ ਵਿਖੇ ਕੀਤਾ ਲੀਗਲ ਏਡ ਕਲੀਨਿਕ ਦਾ ਉਦਘਾਟਨ
ਰੋਪੜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੀ.ਜੇ.ਐਮ-ਕਮ-ਸਕੱਤਰ ਹਰਸਿਮਰਨਜੀਤ ਸਿੰਘ ਵੱਲੋਂ ਪਿੰਡ ਡੂਮਛੇੜੀ ਵਿਖੇ ਕੀਤਾ ਲੀਗਲ ਏਡ ਕਲੀਨਿਕ ਦਾ ਉਦਘਾਟਨ ਗਿਆ।
ਫ਼ੋਟੋ
ਇਸ ਮੌਕੇ 'ਤੇ ਬੋਲਦਿਆਂ ਸੀ.ਜੇ.ਐਮ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਸ ਕਲੀਨਿਕ ਦੇ ਖੋਲ੍ਹਣ ਦਾ ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾਉਣਾ ਹੈ। ਕਲੀਨਿਕ ਦੇ ਖੁਲ੍ਹਣ ਨਾਲ ਪਿੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਪਿੰਡ ਵਿੱਚ ਹੀ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਮੌਕੇ ਪਿੰਡ ਡੂਮਛੇੜੀ ਦੇ ਸਰਪੰਚ ਲਾਭ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ ਸਾਹਿਬਾਨ ਹਾਜ਼ਰ ਸਨ। ਅੰਤ ਵਿੱਚ ਜੱਜ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਉਨ੍ਹਾਂ ਦੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।