ਰੂਪਨਗਰ: ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ (ਰੌਸ਼ਨੀ ਤੇ ਆਵਾਜ਼) ਸ਼ੋਅ 29 ਨਵੰਬਰ ਤੋਂ 01 ਦਸੰਬਰ ਤੱਕ ਨਹਿਰੂ ਸਟੇਡੀਅਮ 'ਚ ਕਰਵਾਇਆ ਜਾ ਰਿਹਾ ਹੈ। ਇਸ ਸ਼ੋਅ 'ਚ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਦੱਸਣ ਲਈ ਇਸ ਅਤਿ-ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਹਿਰੂ ਸਟੇਡੀਅਮ ਰੂਪਨਗਰ ਵਿਖੇ 29 ਨਵੰਬਰ ਤੋਂ 01 ਦਸੰਬਰ ਤੱਕ ਡਿਜੀਟਲ ਮਿਊਜੀਅਮ ਸਥਾਪਿਤ ਕੀਤਾ ਜਾਵੇਗਾ, ਜੋ ਕਿ ਤਿੰਨ ਦਿਨ ਤੱਕ ਚੱਲੇਗਾ। ਇਹ ਸ਼ੋਅ ਸਵੇਰੇ 7 ਵਜੇ ਤੋਂ ਸ਼ਾਮ 5:30 ਵਜੇ ਤੱਕ ਚੱਲੇਗਾ।
ਉਨ੍ਹਾਂ ਨੇ ਦੱਸਿਆ ਕਿ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਮਿਊਜ਼ੀਅਮ ਵਿੱਚ ਗੁਰੂ ਸਾਹਿਬ ਦੇ ਜੀਵਨ ਨੂੰ ਮਲਟੀ ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਗਿਆ ਹੈ।