ਰੂਪਨਗਰ: ਸਥਾਨਕ ਪ੍ਰਸ਼ਾਸਨ ਨੇ ਦੇਸ਼ ਵਿਦੇਸ਼ ਤੋਂ ਯਾਤਰਾ ਕਰ ਕੇ ਆ ਰਹੇ ਯਾਤਰੀ ਪੁਲਿਸ ਅਥਾਰਟੀ ਨਾਲ ਸਪੰਰਕ ਕਰੇ ਬਿਨਾ ਜ਼ਿਲ੍ਹੇ ਵਿੱਚ ਦਾਖ਼ਲ ਹੋਣ 'ਤੇ ਪਾਬੰਦੀ ਲਾ ਦਿੱਤੀ ਹੈ।
ਹੋਲੇ ਮਹੱਲੇ 'ਤੇ ਆਉਣ ਲਈ ਸਥਾਨਕ ਪ੍ਰਸ਼ਾਸਨ ਦੀ ਇਜਾਜ਼ਤ ਦੀ ਪਵੇਗੀ ਲੋੜ
ਹੋਲੇ ਮੁਹੱਲੇ 'ਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿੱਚ ਦੇਸ਼ ਵਿਦੇਸ਼ ਤੋਂ ਯਾਤਰੀ ਬਿਨਾਂ ਸਥਾਨਕ ਪ੍ਰਸ਼ਾਸਨ ਨੂੰ ਦੱਸੇ ਦਾਖ਼ਲ ਨਹੀਂ ਹੋ ਸਕਦੇ।
ਵਿਨੇ ਬੁਬਲਾਨੀ ਜ਼ਿਲ੍ਹਾ ਮੈਜਿਸਟਰੇਟ ਨੇ ਫ਼ੌਜਦਾਰੀ ਜ਼ਾਬਤਾ ਅਧੀਨ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਦੇਸ਼ ਵਿਦੇਸ਼ ਤੋਂ ਟਰੈਵਲ ਦੇ ਨਾਲ ਆ ਰਹੇ ਟੂਰਿਸਟ ਲੋਕਲ ਪੁਲਿਸ ਅਥਾਰਟੀ ਨਾਲ ਬਿਨਾਂ ਸੰਪਰਕ ਕਰੇ ਜ਼ਿਲ੍ਹੇ ਵਿੱਚ ਆਉਣ ਤੋਂ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਚੀਨ ਤੋਂ ਫੈਲੇ ਕਰੋਨਾ ਵਾਇਰਸ ਕਾਰਨ ਕਈ ਦੇਸ਼ ਇਸ ਵਾਇਰਸ ਦਾ ਸ਼ਿਕਾਰ ਹੋ ਗਏ ਹਨ ਇਸ ਵਾਇਰਸ ਤੋਂ ਰੋਕਥਾਮ ਲਈ ਭਾਰਤ ਸਰਕਾਰ ਵੱਲੋਂ ਵੀ ਇਸ ਘਾਤਕ ਬਿਮਾਰੀ ਨਾਲ ਨਜਿੱਠਣ ਵਾਸਤੇ ਕਈ ਤਰ੍ਹਾਂ ਦੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਹੋਲੇ ਮੁਹੱਲੇ ਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿੱਚ ਦੇਸ਼ ਵਿਦੇਸ਼ ਤੋਂ ਯਾਤਰੀ ਬਿਨਾਂ ਸਥਾਨਕ ਪ੍ਰਸ਼ਾਸਨ ਨੂੰ ਦੱਸੇ ਦਾਖ਼ਲ ਨਹੀਂ ਹੋ ਸਕਦੇ।