ਆਨੁੰਦਪੁਰ ਸਾਹਿਬ: ਕੇਂਦਰ ਸਰਕਾਰ ਨੇ ਕੋਰੋਨਾ ਲਾਗ ਦੇ ਫੈਲਾਅ ਨੂੰ ਰੋਕਣ ਲਈ ਲੌਕਡਾਊਨ ਲਗਾਇਆ ਜੋ ਕਿ 5.0 ਪੜਾਅ ਤੱਕ ਜਾਰੀ ਰਿਹਾ। ਹੁਣ ਸਰਕਾਰ ਵੱਲੋਂ ਅਨਲੋਕ 1.0 ਦਾ ਪੜਾਅ ਸ਼ੁਰੂ ਹੋ ਗਿਆ ਹੈ ਜਿਸ ਤਹਿਤ ਸਰਕਾਰ ਨੇ 8 ਜੂਨ ਨੂੰ ਧਾਰਮਿਕ ਸਥਾਨਾਂ, ਮਾਲ, ਹੋਟਲ ਆਦਿ ਸਥਾਨਾਂ ਨੂੰ ਖੋਲ੍ਹ ਦਿੱਤਾ ਹੈ। ਕੀਰਤਪੁਰ ਦੇ ਸਾਰੇ ਧਾਰਮਿਕ ਸਥਾਨਾਂ ਦੇ ਖੁੱਲ੍ਹਣ ਨਾਲ ਧਾਰਮਿਕ ਸਥਾਨਾਂ 'ਤੇ ਸ਼ਰਧਾਲੂ ਆਮਦ ਘੱਟ ਗਈ ਹੈ।
ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਸਿੱਧ ਦਰਗਾਹ ਬਾਬਾ ਬੁਡਨ ਸ਼ਾਹ ਦੇ ਸੇਵਾਦਾਰ ਨੇ ਦੱਸਿਆ ਕਿ 2 ਮਹੀਨੇ ਦੇ ਲੌਕਡਾਊਨ ਤੋਂ ਬਾਅਦ ਹੁਣ ਧਾਰਮਿਕ ਸਥਾਨਾਂ ਨੂੰ ਖੋਲ੍ਹਿਆ ਗਿਆ ਹੈ। ਸਰਕਾਰ ਨੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਤੋਂ ਪਹਿਲਾਂ ਧਾਰਮਿਕ ਸਥਾਨਾਂ ਨੂੰ ਕੁੱਝ ਜ਼ਰੂਰੀ ਹਿਦਾਇਤਾਂ ਦਿੱਤੀਆ ਸਨ ਜਿਸ 'ਚ ਇਹ ਕਿਹਾ ਗਿਆ ਹੈ ਕਿ ਧਾਰਮਿਕ ਸਥਾਨਾਂ 'ਚ ਸੈਨੇਟਾਈਜ਼ਰ ਦਾ ਪ੍ਰਬੰਧ, ਬਿਨਾਂ ਮਾਸਕ ਦੇ ਐਂਟਰੀ ਨਹੀਂ, ਦਰਸ਼ਨ ਕਰਨ ਸਮੇਂ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਰਕਾਰ ਦੀ ਦਿਸ਼ਾ ਨਿਰਦੇਸ਼ਾਂ 'ਤੇ ਇਹ ਸਾਰੇ ਪ੍ਰਬੰਧ ਕੀਤੇ ਹੋਏ ਹਨ ਪਰ ਸ਼ਰਧਾਲੂ ਨਾਮਤਰ ਹੀ ਆ ਰਹੇ ਹਨ।