ਹੁਸ਼ਿਆਰਪੁਰ: ਕੋਰੋਨਾ ਕਾਰਨ ਲੱਗੇ ਲੌਕਡਾਊਨ ਤੋਂ ਬਾਅਦ ਅਨਲੌਕ 1.0 ਦਾ ਪੜਾਅ ਸ਼ੁਰੂ ਹੋ ਗਿਆ ਹੈ ਅਨਲੌਕ 1.0 'ਚ ਸਰਕਾਰ ਨੇ ਸਰਕਾਰੀ ਦਫਤਰਾਂ ਨੂੰ ਖੋਲ੍ਹ ਦਿੱਤਾ ਹੈ ਤੇ ਧਾਰਮਿਕ ਸਥਾਨ, ਮਾਲ ਆਦਿ ਸਥਾਨਾਂ ਨੂੰ ਖੋਲ੍ਹ ਦਿੱਤਾ ਹੈ। ਹੁਸ਼ਿਆਰਪੁਰ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਸੇਵਾ ਕੇਂਦਰ ਦੇ ਖੁਲ੍ਹ ਜਾਣ ਨਾਲ ਲੋਕਾਂ ਆਪਣੇ ਪੈਡਿੰਗ ਕੰਮਾਂ ਨੂੰ ਪੂਰਾ ਕਰਨ ਲਈ ਸੇਵਾ ਕੇਂਦਰ ਆ ਰਹੇ ਹਨ ਪਰ ਲੋਕਾਂ ਨੂੰ ਇਸ ਦੌਰਾਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੇਵਾ ਕੇਂਦਰ ਗਏ ਵਿਅਕਤੀ ਨੇ ਦੱਸਿਆ ਕਿ ਉਹ ਸੇਵਾ ਕੇਂਦਰ 'ਚ ਆਪਣਾ ਲਾਈਸੈਂਸ ਰਿਨੂਉ ਕਰਵਾਉਣ ਲਈ ਆਏ ਹਨ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਸੇਵਾ ਕੇਂਦਰ 'ਚ ਧੱਕੇ ਖਾ ਰਹੇ ਹਨ ਪਰ ਕੰਮ ਨਹੀਂ ਹੋ ਰਿਹਾ। ਉਨ੍ਹਾਂ ਦੱਸਿਆ ਕਿ ਇਥੇ ਲੋਕਾਂ ਸਵੇਰ ਤੋਂ ਹੀ ਆ ਕੇ ਖੜੇ ਹੋ ਜਾਂਦੇ ਹਨ ਪਰ ਉਨ੍ਹਾਂ ਦੀ ਜਲਦੀ ਵਾਰੀ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਸੇਵਾ ਕੇਂਦਰ 'ਚ ਬਹੁਤ ਹੀ ਢਿੱਲਾ ਕੰਮ ਕੀਤਾ ਜਾ ਰਿਹਾ ਹੈ।