ਰੂਪਨਗਰ : ਸ਼ਿਵਾਲਾ ਮੰਦਿਰ ਗਾਂਧੀ ਚੌਕ ਰੂਪਨਗਰ ਵਿੱਚ ਭੋਲੇ ਸ਼ਿਵ ਦੀ ਸ਼ੋਭਾ ਯਾਤਰਾ ਦਾ ਕੱਢੀ ਗਈ । ਜਿਸ ਵਿਚ ਭਾਰੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੋਏ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਮੁੱਖ ਮਹਿਮਾਨ ਵਜੋਂ ਪੁੱਜ ਕੇ ਮੰਦਿਰ ਤੋ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ।
ਸਪੀਕਰ ਰਾਣਾ ਕੇ ਪੀ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਧਾਰਮਿਕ ਵਿਰਸਾ ਹੀ ਸਾਡੀ ਧਰੋਹਰ ਹੈ, ਅਤੇ ਸਾਡੇ ਪ੍ਰਾਚੀਨ ਗ੍ਰੰਥਾਂ ਵਿੱਚ ਗਿਆਨ ਦਾ ਖ਼ਜ਼ਾਨਾ ਛੁਪਿਆ ਹੋਇਆ ਹੈ।
ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ। ਇਹ ਵੀ ਪੜ੍ਹੋ : ਦੁਨੀਆ ਦਾ ਅਜਿਹਾ ਸ਼ਿਵਲਿੰਗ ਜਿਸ ਵਿੱਚ ਵਿਖਾਈ ਦਿੰਦੀਆਂ ਨੇ ਇਨਸਾਨੀ ਨਸਾਂ
ਰਾਣਾ ਨੇ ਅੱਗੇ ਕਿਹਾ ਕਿ ਸਾਡੇ ਧਾਰਮਿਕ ਸਥਾਨ ਅੱਜ ਦੀ ਨੌਜਵਾਨ ਪੀੜੀ ਨੂੰ ਇਕਾਗਰ ਚਿੱਤ ਹੋਣ ਅਤੇ ਨਵੀਂ ਸੇਧ ਦੇਣ ਦੀ ਦਿਸ਼ਾ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਇਹ ਬੇਹੱਦ ਜਰੂਰੀ ਹੈ ਕਿ ਅਸੀਂ ਆਪਣੇ ਬੱਚਿਆ ਨੂੰ ਆਪਣੇ ਧਰਮ ਵਿਰਸੇ ਅਤੇ ਸਾਡੀ ਅਮੀਰ ਪ੍ਰਾਚੀਨ ਸੰਸਕ੍ਰਿਤੀ ਨਾਲ ਜੋੜੀਏ।
ਉਹਨਾਂ ਕਿਹਾ ਕਿ ਧਾਰਮਿਕ ਸਥਾਨ ਸਮਾਜ ਨੂੰ ਗਿਆਨ ਦੀ ਰੋਸ਼ਨੀ ਵਿਖਾਉਂਦੇ ਹਨ। ਇਸਲਈ ਇਹਨਾਂ ਸਥਾਨਾ ਤੇ ਨਤਮਸਤਕ ਹੋਣਾ ਬੇਹੱਦ ਜਰੂਰੀ ਹੈ।