ਸ੍ਰੀ ਚਮਕੌਰ ਸਾਹਿਬ:ਦਿੱਲੀ ਅਤੇ ਪੰਜਾਬ ਸਰਕਾਰ ਵਿਚਾਲੇ ਸਿੱਖਿਆ ਮਸਲੇ ਨੂੰ ਲੈ ਕੇ ਵਿਵਾਦ ਭਖਦਾ ਜਾ ਰਿਹਾ ਹੈ। ਇਸੇ ਦੇ ਚੱਲਦੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia in cm Channi constituency) ਨੇ ਵਿਧਾਨਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪੈਂਦੇ ਪਿੰਡ ਚੱਕਲਾਂ ਦੇ ਸਰਕਾਰੀ ਸਕੂਲ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਸਕੂਲ ਦਾ ਦੌਰਾ ਕੀਤਾ। ਜਿਸ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ’ਤੇ ਸਾਂਝੀਆਂ ਕੀਤੀਆਂ ਹਨ।
ਉਨ੍ਹਾਂ ਤਸਵੀਰਾਂ ਨੂੰ ਸਾਂਝੀਆਂ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਸਰਕਾਰੀ ਸਕੂਲਾਂ ਦੀ ਹਾਲਤ ਬੇਹੱਦ ਖਰਾਬ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸੀਐੱਮ ਚੰਨੀ ਕਹਿੰਦੇ ਹਨ ਕਿ ਪੰਜਾਬ ਦੇ ਸਰਕਾਰੀ ਸਕੂਲ ਸਭ ਤੋਂ ਵਧੀਆ ਹਨ। ਜਿਸ ਦਾ ਇਹ ਮਤਲਬ ਹੈ ਕਿ ਉਨ੍ਹਾਂ ਦਾ ਸਕੂਲਾਂ ਨੂੰ ਠੀਕ ਕਰਨ ਦੀ ਕੋਈ ਮੰਸ਼ਾ ਨਹੀਂ ਹੈ। ਇਨ੍ਹਾਂ ਨੇਤਾਵਾਂ ਨੇ ਜਾਣਬੁੱਝ ਕੇ ਸਰਕਾਰੀ ਸਕੂਲਾਂ ਨੂੰ 70 ਸਾਲ ਤੋਂ ਖਰਾਬ ਕਰ ਰੱਖਿਆ ਹੈ, ਅਜਿਹਾ ਹੁਣ ਨਹੀਂ ਹੋਵੇਗਾ। ਚੰਨੀ ਸਾਹਿਬ ਪੰਜਾਬ ਦੇ ਬੱਚਿਆਂ ਨੂੰ ਅਸੀਂ ਲੋਕ ਦਿੱਲੀ ਵਰਗੀ ਸ਼ਾਨਦਾਰ ਸਿੱਖਿਆ ਦੇਵਾਂਗੇ।