ਪੰਜਾਬ

punjab

ETV Bharat / state

ਸਰਕਾਰੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕਰਨ ਅਧਿਕਾਰੀ-ਮਨੀਸ਼ ਤਿਵਾੜੀ - manish tewari roper news

ਮਨੀਸ਼ ਤਿਵਾੜੀ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਭਾਰਤ ਸਰਕਾਰ ਅਤੇ ਰਾਜ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵਿਕਾਸ ਦੀਆਂ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਹੈ। ਮਨੀਸ ਤਿਵਾੜੀ ਨੇ ਕੇਂਦਰ ਅਤੇ ਰਾਜ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਫਾਇਦਾ ਜ਼ਮੀਨੀ ਪੱਧਰ ਤੱਕ ਪਹੁਚਾਉਣ ਲਈ ਅਧਿਕਾਰੀ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।

ਮਨੀਸ਼ ਤਿਵਾੜੀ

By

Published : Sep 11, 2019, 12:52 PM IST

ਰੋਪੜ: ਸੰਸਦ ਮੈਂਬਰ ਸ਼੍ਰੀ ਅਨੰਦਪੁਰ ਸਾਹਿਬ ਦੇ ਮਨੀਸ਼ ਤਿਵਾੜੀ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਭਾਰਤ ਸਰਕਾਰ ਅਤੇ ਰਾਜ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵਿਕਾਸ ਦੀਆਂ ਸਕੀਮਾਂ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਹੈ। ਮਨੀਸ ਤਿਵਾੜੀ ਨੇ ਕੇਂਦਰ ਅਤੇ ਰਾਜ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਫਾਇਦਾ ਜ਼ਮੀਨੀ ਪੱਧਰ ਤੱਕ ਪਹੁਚਾਉਣ ਲਈ ਅਧਿਕਾਰੀ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।

ਉਨ੍ਹਾਂ ਨੇ ਕਿਹਾ ਕਿ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਲਈ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧੇ ਤੌਰ 'ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।

ਮਨੀਸ਼ ਤਿਵਾੜੀ ਨੇ ਪੀ.ਡਬਲੳ.ਡੀ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਅਧੀਨ ਜੇਕਰ ਕਿਤੇ ਹੋਰ ਸੜ੍ਹਕਾਂ ਬਨਾਉਣ ਦੀ ਗੁੰਜਾਇਸ਼ ਹੈ ਤਾਂ ਇਸ ਸਬੰਧੀ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ।

ਉਨ੍ਹਾਂ ਨੇ ਸਿਹਤ ਵਿਭਾਗ ਵਲੋਂ ਜਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਲੈਂਦੇ ਹੋਏ ਪਿੰਡ ਪੱਧਰ ਤੱਕ ਚੱਲ ਰਹੀਆਂ ਡਿਸਪੈਂਸਰੀਆਂ ਅਤੇ ਸਿਹਤ ਸੰਸਥਾਵਾਂ ਰਾਹੀਂ ਹਰੇਕ ਦਾ ਇਲਾਜ ਨੂੰ ਕਰਨ ਨੂੰ ਯਕੀਨੀ ਬਨਾਉਣ ਸਬੰਧੀ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਦਿੱਤੀਆ ਜਾਂਦੀਆਂ ਪੈਨਸ਼ਨਾਂ, ਸਿੱਖਿਆ ਵਿਭਾਗ ਵਲੋਂ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਸੰਬਧੀ ਵੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜੋ: ਜਲ੍ਹਿਆਂਵਾਲਾ ਬਾਗ ਕਤਲੇਆਮ ਲਈ ਸ਼ਰਮਸਾਰ ਹਾਂ: ਆਰਚਬਿਸ਼ਪ ਵੈਲਬੀ

ਉਨਾਂ ਨੇ ਭਾਰਤ ਸਰਕਾਰ ਵਲੋਂ ਚਲਾਈਆ ਗਈਆਂ ਵੱਖ-ਵੱਖ ਅਹਿਮ ਸਕੀਮਾਂ ਜਿੰਨਾਂ ਵਿਚ ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਲ ਯੋਜਨਾ, ਸਾਂਸਦ ਆਦਰਸ਼ ਗ੍ਰਾਮ ਯੋਜਨਾ, ਨੈਸ਼ਨਲ ਸੋਸ਼ਲ ਐਸਿਸਟੈਂਟ ਪ੍ਰੋਗਰਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ, ਟੈਲੀਕੋਮ, ਰੇਲਵੇਜ ਹਾਈਵੇਜ ਵਾਟਰਵੇਅ ਮਾਈਨਜ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਡਿਜੀਟਲ ਇੰਡੀਆ ਲੈਂਡ ਰਿਕਾਰਡਜ ਮੋਡਰਨਾਈਜੇਸ਼ਨ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ, ਸਰਬ ਸਿਖਿਆ ਅਭਿਆਨ, ਮਿਡ ਡੇ ਮੀਲ, ਬੇਟੀ ਬਚਾਓ ਬੇਟੀ ਪੜ੍ਹਾਓ, ਸਮਾਰਟ ਸਿਟੀਜ਼ ਮਿਸ਼ਨ, ਇੰਮਪਲੀਮੈਂਟੇਸ਼ਨ ਆਫ ਨੇਸ਼ਨਲ ਫੂਡ ਸਕਿੳਰਟੀ ਅੇਕਟ ਆਦਿ ਅਧੀਨ

ABOUT THE AUTHOR

...view details