ਸ੍ਰੀ ਅਨੰਦਪੁਰ ਸਾਹਿਬ:ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦਾ ਮਸਲਾ ਹੱਲ ਨਹੀ ਕਰਨਾ ਚਾਹੁੰਦੀ ਤੇ ਲਾਰੇ ਲੱਪੇ ਲਗਾ ਕੇ ਆਪਣਾ ਸਮਾ ਲੰਘਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੇ ਹੱਕ ਉਨ੍ਹਾਂ ਨੂੰ ਮਿਲਣੇ ਚਾਹੀਦੇ ਹਨ ਤੇ ਇਹ ਕਾਨੂੰਨ ਰੱਦ ਹੋਣੇ ਚਾਹੀਦੇ ਹਨ।
ਕੇਂਦਰ ਸਰਕਾਰ ਕਿਸਾਨਾਂ ਦਾ ਮਸਲਾ ਹੱਲ ਨਹੀ ਕਰਨਾ ਚਾਹੁੰਦੀ:ਮਨੀਸ਼ ਤਿਵਾੜੀ - ਮਸਲਾ ਹੱਲ ਨਹੀ ਕਰਨਾ ਚਾਹੁੰਦੀ
ਕੇਂਦਰ ਸਰਕਾਰ ਕਿਸਾਨਾਂ ਦਾ ਮਸਲਾ ਹੱਲ ਨਹੀ ਕਰਨਾ ਚਾਹੁੰਦੀ ਤੇ ਲਾਰੇ ਲੱਪੇ ਲਗਾ ਕੇ ਆਪਣਾ ਸਮਾ ਲੰਘਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੇ ਹੱਕ ਉਨ੍ਹਾਂ ਨੂੰ ਮਿਲਣੇ ਚਾਹੀਦੇ ਹਨ ਤੇ ਇਹ ਕਾਨੂੰਨ ਰੱਦ ਹੋਣੇ ਚਾਹੀਦੇ ਹਨ।
ਤਸਵੀਰ
ਸੰਵਿਧਾਨ ਹਰ ਇਕ ਦਿੰਦਾ ਹੈ ਆਪਣੀ ਗੱਲ ਰੱਖਣ ਦਾ ਹੱਕ
ਕਿਸਾਨਾਂ ਨੂੰ ਲੈ ਕੇ ਮਨੀਸ਼ ਤਿਵਾੜੀ ਨੇ ਕਿਹਾ ਕਿ ਸੰਵਿਧਾਨ ਹਰ ਇਕ ਨੂੰ ਆਪਣੀ ਗੱਲ ਸ਼ਾਤਮਈ ਤਰੀਕੇ ਨਾਲ ਕਹਿਣ ਦਾ ਹੱਕ ਦਿੰਦਾ ਹੈ ਤੇ ਕਿਸਾਨ ਸ਼ਾਂਤਮਈ ਤਰੀਕੇ ਨਾਲ ਸਾਰੇ ਕੰਮ ਕਰ ਰਹੇ ਹਨ। ਚਾਹੀਦਾ ਤਾਂ ਇਹ ਹੈ ਕਿ ਸੁਪਰੀਮ ਕੋਰਟ ਇਸ ਅਹਿਮ ਮਸਲੇ ਬਾਰੇ ਰੋਜ਼ਾਨਾ ਸੁਣਵਾਈ ਕਰੇ ਤਾਂ ਕਿ ਇਸ ਮਸਲੇ ਦਾ ਹੱਲ ਜਲਦ ਹੋ ਸਕੇ।