ਰੂਪਨਗਰ: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੱਜ ਦੇ ਦਿਨ ਜਿੱਥੇ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਉੱਥੇ ਹੀ ਅਕਸਰ ਗਰਮੀ ਦੀ ਰੁੱਤ ਦੌਰਾਨ ਠੰਡੇ ਪਾਣੀ ਦੀਆਂ ਛਬੀਲਾਂ ਲਗਾਈਆਂ ਜਾ ਰਹੀਆਂ ਹਨ। ਪਰ, ਰੂਪਨਗਰ ਵਿੱਚ ਇਸ ਵਾਰ ਸ਼ਹੀਦੀ ਦਿਹਾੜੇ 'ਤੇ ਇੱਕ ਅਨੋਖੀ ਪਹਿਲ ਕਰਦਿਆਂ ਮਾਰਕੀਟ ਵਾਲਿਆਂ ਵੱਲੋਂ ਮੁਫ਼ਤ ਵਿੱਚ ਲੋਕਾਂ ਨੂੰ ਮਾਸਕ ਵੰਡੇ ਗਏ।
ਰੂਪਨਗਰ 'ਚ ਸ਼ਹੀਦੀ ਦਿਹਾੜੇ ਮੌਕੇ ਵੰਡੇ ਗਏ ਮਾਸਕ - mask langar
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਰੂਪਨਗਰ ਵਿੱਚ ਅਨੋਖੀ ਪਹਿਲ ਕਰਦਿਆਂ ਲੋਕਾਂ ਨੂੰ ਮਾਸਕ ਵੰਡੇ ਗਏ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਉਹ ਸ਼ਹੀਦੀ ਦਿਹਾੜੇ 'ਤੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾ ਕੇ ਲੋਕਾਂ ਦੀ ਸੇਵਾ ਕਰਦੇ ਹਨ, ਪਰ ਇਸ ਵਾਰ ਕੋਰੋਨਾ ਦੀ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਉਨ੍ਹਾਂ ਵੱਲੋਂ ਸੰਗਤ ਨੂੰ ਮੁਫ਼ਤ ਵਿੱਚ ਮਾਸਕ ਵੰਡੇ ਜਾ ਰਹੇ ਹਨ ਤਾਂ ਜੋ ਮਹਾਂਮਾਰੀ ਤੋਂ ਜਨਤਾ ਨੂੰ ਬਚਾਇਆ ਜਾ ਸਕੇ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਾਸਕ ਵੰਡਣ ਦਾ ਕੰਮ ਕਾਫ਼ੀ ਸ਼ਲਾਘਾਯੋਗ ਕਦਮ ਹੈ। ਇਸ ਦੀ ਪੂਰੇ ਸ਼ਹਿਰ ਵਿੱਚ ਸ਼ਲਾਘਾ ਹੋ ਰਹੀ ਹੈ।
ਇਹ ਵੀ ਪੜ੍ਹੋ: ਯੂਕੇ: ਡਰਬੀ ਸਥਿਤ ਗੁਰੂ ਅਰਜਨ ਦੇਵ ਗੁਰਦੁਆਰਾ ਸਾਹਿਬ 'ਚ ਤੋੜਭੰਨ