ਰੂਪਨਗਰ: ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਮੋਟਰਸਾਇਕਲ ਯਾਤਰਾ ਕੱਢੀ ਗਈ ਜਿਸ ਵਿੱਚ ਇਲਾਕੇ ਦੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੀ ਸ਼ਾਮਿਲ ਹੋਈ।
ਇਸ ਮੌਕੇ ਬੋਲਦਿਆਂ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਭਾਜਪਾ ਦੋਵੇਂ ਜਾਤੀਵਾਦੀ ਦਲ ਹਨ ਜਿਸਦੀ ਤਾਜ਼ਾ ਉਦਾਹਰਣ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਗਠਜੋੜ ਤੋਂ ਬਾਅਦ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਵਿਧਾਨ ਸਭਾ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਨੂੰ ਪਵਿੱਤਰ ਤੇ ਪੰਥਕ ਸੀਟਾਂ ਦੱਸਕੇ ਬਹੁਜਨ ਸਮਾਜ ਨੂੰ ਗੈਰ ਪੰਥਕ ਤੇ ਅਪਵਿੱਤਰ ਐਲਾਨਕੇ ਜਾਤੀਵਾਦੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ । ਗੜੀ ਨੇ ਕਿਹਾ ਕਿ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ਦਾ ਅਪਮਾਨ ਕੀਤਾ ਹੈ।