ਪੰਜਾਬ

punjab

ETV Bharat / state

ਅਕਾਲੀ ਦਲ ਤੇ ਬਸਪਾ ਦੇ ਆਗੂਆਂ ਦੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਟਿੰਗ

ਸ੍ਰੀ ਆਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਦੀ ਇਕ ਮੀਟਿੰਗ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਈ। ਜਿਸ ਵਿੱਚ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਗੱਠਜੋੜ ਦੇ ਉਮੀਦਵਾਰ ਦੀ ਜਿੱਤ ਦੇ ਲਈ ਰਣਨੀਤੀ ਉੱਤੇ ਵਿਚਾਰ ਕੀਤਾ।

ਅਕਾਲੀ ਦਲ ਤੇ ਬਸਪਾ ਦੇ ਆਗੂਆਂ ਦੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਟਿੰਗ
ਅਕਾਲੀ ਦਲ ਤੇ ਬਸਪਾ ਦੇ ਆਗੂਆਂ ਦੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਟਿੰਗ

By

Published : Jun 17, 2021, 9:52 PM IST

ਸ੍ਰੀ ਆਨੰਦਪੁਰ ਸਾਹਿਬ :ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਦੀ ਇੱਕ ਮੀਟਿੰਗ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਈ। ਜਿਸ ਵਿੱਚ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਗੱਠਜੋੜ ਦੇ ਉਮੀਦਵਾਰ ਦੀ ਜਿੱਤ ਦੇ ਲਈ ਰਣਨੀਤੀ ਉੱਤੇ ਵਿਚਾਰ ਕੀਤਾ ।

ਅਕਾਲੀ ਦਲ ਤੇ ਬਸਪਾ ਦੇ ਆਗੂਆਂ ਦੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਟਿੰਗ

ਇਸ ਮੌਕੇ ਤੇ ਦੋਵਾਂ ਪਾਰਟੀਆਂ ਦੇ ਲੀਡਰਾਂ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੇ ਹਮੇਸ਼ਾਂ ਹੀ ਦਲਿਤ ਵਰਗ ਨੂੰ ਮਾਣ ਸਨਮਾਨ ਦੇ ਕੇ ਉਨ੍ਹਾਂ ਨੂੰ ਉੱਚਾ ਚੁੱਕਿਆ ਹੈ ਅਤੇ ਪੰਜਾਬ ਦੇ ਵਿੱਚ ਦੋਵਾਂ ਪਾਰਟੀਆਂ ਦੇ ਵਿੱਚ ਹੋਏ ਸਮਝੌਤੇ ਤੋਂ ਬਾਅਦ ਇਨ੍ਹਾਂ ਸੀਟਾਂ ਤੇ ਬਸਪਾ ਦੇ ਉਮੀਦਵਾਰਾਂ ਨੂੰ ਚੋਣ ਲੜਾਉਣ ਦਾ ਫ਼ੈਸਲਾ ਕਰਕੇ ਇੱਕ ਵਾਰ ਫਿਰ ਇਤਿਹਾਸ ਮੁੜ ਦੁਹਰਾਇਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਹੋਏ ਚੋਣ ਸਮਝੌਤੇ ਤੋਂ ਬਾਅਦ ਜਿੱਥੇ ਵਰਕਰਾਂ ਦੇ ਵਿੱਚ ਇੱਕ ਨਵਾਂ ਜੋਸ਼ ਹੈ ਉੱਥੇ ਹੀ ਪੰਜਾਬ ਦੇ ਵਿੱਚ ਸੱਤਾ ਤਬਦੀਲੀ ਦੀ ਆਸ ਲੋਕਾਂ ਦੇ ਵਿੱਚ ਮੁੜ ਜਾਗੀ ਹੈ ਅਤੇ ਆਉਂਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨ ਦੇ ਲਈ ਲੋਕ ਉਤਸੁਕ ਬੈਠੇ ਹਨ।

ਉੱਧਰ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਦਲਿਤਾਂ ਸਬੰਧੀ ਕੀਤੀ ਕੀ ਗਲਤ ਬਿਆਨਬਾਜ਼ੀ ਬਾਰੇ ਬੋਲਦਿਆਂ ਬਸਪਾ ਦੇ ਸੂਬਾਈ ਮੀਤ ਪ੍ਰਧਾਨ ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਬੇਅੰਤ ਸਿੰਘ ਦੇ ਪੋਤੇ ਹਨ ਅਤੇ ਬੇਅੰਤ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਸਿੱਖਾਂ ਦੇ ਨਾਲ ਪੰਜਾਬ ਦੇ ਵਿੱਚ ਹੋਇਆ ਉਸ ਤੋਂ ਸਾਰੇ ਹੀ ਭਲੀ ਭਾਂਤੀ ਜਾਣੂ ਹਨ। ਦਾਦੇ ਦੇ ਇਤਿਹਾਸ ਨੂੰ ਰਵਨੀਤ ਬਿੱਟੂ ਵੱਲੋਂ ਮੁੜ ਦੁਹਰਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:ਰਾਹੁਲ ਮੀਟਿੰਗ : 'ਪੰਜਾਬ 'ਚ ਹੋਣ 3 ਡਿਪਟੀ ਸੀਐਮ'

ਉਨ੍ਹਾਂ ਕਿਹਾ ਕਿ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਮਿਲ ਕੇ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਲਿਖਤੀ ਰੂਪ ਵਿੱਚ ਸ਼ਿਕਾਇਤ ਦੇਣਗੇ ਅਤੇ ਇਹ ਬੇਨਤੀ ਕਰਨਗੇ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਨੀਤ ਬਿੱਟੂ ਤੇ ਖ਼ਿਲਾਫ਼ ਹੁਕਮ ਜਾਰੀ ਕੀਤਾ ਜਾਵੇ ਕਿਉਂ ਕਿ ਉਸ ਨੇ ਦਲਿਤ ਵਰਗ ਦੇ ਖਿਲਾਫ਼ ਭੈੜੀ ਬਿਆਨਬਾਜ਼ੀ ਕੀਤੀ ਹੈ।

ABOUT THE AUTHOR

...view details