ਰੂਪਨਗਰ: ਸੂਬੇ ਦੇ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਪੁਲਿਸ (Police) ਨੇ ਰੂਪਨਗਰ ਦੇ ਵਿੱਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਲੋਕਾਂ ਨਾਲ ਠੱਗੀ ਮਾਰਨ ਵਾਲੇ ਗਿਰੋਹ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਠੱਗੀ ਮਾਰਨ ਵਾਲੇ ਗਿਰੋਹ ਦੇ 2 ਲੋਕਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਫੌਜੀ ਕੰਟੀਨ ਤੋਂ ਸਸਤਾ ਸਮਾਨ ਦਿਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਵਾਲਾ ਗਿਰੋਹ ਬੇਨਕਾਬ
ਰੂਪਨਗਰ ਦੇ ਵਿੱਚ ਪੁਲਿਸ ਨੇ ਠੱਗੀ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ (Police) ਨੇ ਮਿਲੀ ਜਾਣਕਾਰੀ ਦੇ ਆਧਾਰ ਤੇ ਲੋਕਾਂ ਨੂੰ ਫੌਜੀ ਕੰਟੀਨ ਦੇ ਵਿੱਚ ਸਸਤਾ ਸਮਾਨ ਦਿਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ ਲੁੱਟ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਛੋਟੇ ਕਰਿਆਨੇ ਦੇ ਦੁਕਾਨਦਾਰਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਦੁਕਾਨਦਾਰਾਂ ਨੂੰ ਫੋਨ ਕਰਕੇ ਇਹ ਕਹਿੰਦੇ ਸਨ ਕਿ ਉਹ ਫੌਜੀ ਕੰਟੀਨ ਤੋਂ ਉਨ੍ਹਾਂ ਨੂੰ ਸਸਤਾ ਸਮਾਨ ਦਿਵਾ ਸਕਦੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿਹੜਾ ਦੁਕਾਨਦਾਰ ਇਨ੍ਹਾਂ ਦੇ ਝਾਂਸੇ ਵਿੱਚ ਆਉਂਦਾ ਸੀ ਉਹ ਉਨ੍ਹਾਂ ਨਾਲ ਸਮਾਨ ਲੈਣ ਚਲਾ ਜਾਂਦਾ ਸੀ ਤੇ ਰਸਤੇ ਦੇ ਵਿੱਚ ਉਨ੍ਹਾਂ ਨਾਲ ਦੇ ਹੋਰ ਲੋਕ ਉਸ ਦੁਕਾਨਦਾਰ ਤੋਂ ਉਸਦਾ ਕੀਮਤੀ ਸਮਾਨ ਲੁੱਟ ਕੇ ਮੌਕੇ ਤੋਂ ਫਰਾਰ ਹੋ ਜਾਂਦੇ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਤਰ੍ਹਾਂ ਇਹ ਮੁਲਜ਼ਮ ਛੋਟੇ ਕਰਿਆਨੇ ਦੇ ਦੁਕਾਨਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਆ ਰਹੇ ਸਨ ਜਿਸ ਨੂੰ ਹੁਣ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੇ 2 ਮੁੱਖ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਦੇ ਵੱਲੋਂ ਮੁਲਜ਼ਮਾਂ ਦਾ 2 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਇਸਦੇ ਨਾਲ ਹੀ ਪੁਲਿਸ ਨੇ ਦਾਅਦਾ ਕੀਤਾ ਹੈ ਕਿ ਜਲਦ ਹੀ ਇਨ੍ਹਾਂ ਦੇ ਦੂਸਰੇ ਸਾਥੀਆਂ ਨੂੰ ਗ੍ਰਿਫਤਾਰ (Arrested) ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ:ਕੱਚੇ ਮੁਲਾਜ਼ਮਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਖਿਲਾਫ਼ ਖੋਲ੍ਹਿਆ ਮੋਰਚਾ