ਸ੍ਰੀ ਕੀਰਤਪੁਰ ਸਾਹਿਬ: ਉਡਣਾ ਸਿੱਖ(Flying SIkh) ਮਿਲਖਾ ਸਿੰਘ ਜੋ ਪਿਛਲੇ ਦਿਨੀ ਇਸ ਫਾਨੀ ਸੰਸਾਰ ਦੀ ਯਾਤਰਾ ਪੂਰੀ ਕਰਦਿਆਂ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਜਿਥੇ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ 'ਚ ਵੀ ਸੋਗ ਦੀ ਲਹਿਰ ਪੈਦਾ ਹੋ ਗਈ ਸੀ। ਉਨ੍ਹਾਂ ਦੇ ਪਰਿਵਾਰ ਅਤੇ ਦੇਸ਼ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ। ਉਨ੍ਹਾਂ ਦੇ ਪਰਿਵਾਰਿਕ ਮੈਂਬਰ ਮਿਲਖਾ ਸਿੰਘ ਦੀਆਂ ਅਸਥੀਆਂ ਲੈਕੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਕਰਨ ਲਈ ਪਹੁੰਚੇ। ਇਸ ਮੌਕੇ ਪਰਿਵਾਰ ਉਨ੍ਹਾਂ ਦੇ ਅਕਾਲ ਚਲਾਣੇ ਕਾਰਨ ਗਹਿਰੇ ਦੁੱਖ 'ਚ ਹੈ, ਜਿਸ ਕਾਰਨ ਉਨ੍ਹਾਂ ਕੁਝ ਵੀ ਬੋਲਣ ਤੋਂ ਮਨਾਂ ਕਰ ਦਿੱਤਾ।
Flying SIkh: ਮਿਲਖਾ ਸਿੰਘ ਦੀਆ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਕੀਤੀਆਂ ਜਲ ਪ੍ਰਵਾਹ - ਸੋਗ ਦੀ ਲਹਿਰ
ਉਡਣਾ ਸਿੱਖ(Flying SIkh) ਮਿਲਖਾ ਸਿੰਘ ਜੋ ਪਿਛਲੇ ਦਿਨੀ ਇਸ ਫਾਨੀ ਸੰਸਾਰ ਦੀ ਯਾਤਰਾ ਪੂਰੀ ਕਰਦਿਆਂ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਜਿਥੇ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ 'ਚ ਵੀ ਸੋਗ ਦੀ ਲਹਿਰ ਪੈਦਾ ਹੋ ਗਈ ਸੀ। ਉਨ੍ਹਾਂ ਦੇ ਪਰਿਵਾਰ ਅਤੇ ਦੇਸ਼ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ। ਉਨ੍ਹਾਂ ਦੇ ਪਰਿਵਾਰਿਕ ਮੈਂਬਰ ਮਿਲਖਾ ਸਿੰਘ ਦੀਆਂ ਅਸਥੀਆਂ ਲੈਕੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਕਰਨ ਲਈ ਪਹੁੰਚੇ।
ਇਥੇ ਇਹ ਵੀ ਦੱਸਣਯੋਗ ਹੈ ਕਿ ਮਿਲਖਾ ਸਿੰਘ ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਵਜੋਂ ਵੀ ਜਾਣੇ ਜਾਂਦੇ ਹਨ। ਇੱਕ ਸਰਬਉੱਚ ਭਾਰਤੀ ਦੌੜਾਕ ਸਨ, ਜਿਹਨਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ 'ਚ ਕਾਮਨਵੈਲਥ ਖੇਡਾਂ 'ਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕਲੇ ਅਥਲੀਟ ਸਨ ਜਿਹਨਾਂ ਨੇ ਭਾਰਤ ਨੂੰ ਅਥਲੈਟਿਕ 'ਚ ਵਿਅਕਤੀਗਤ ਸੋਨੇ ਦਾ ਤਗਮਾ ਝੋਲੀ ਪਾਇਆ ਸੀ। ਮਿਲਖਾ ਸਿੰਘ ਨੂੰ ਖੇਡਾਂ 'ਚ ਉਹਨਾਂ ਦੀ ਪ੍ਰਾਪਤੀਆਂ ਕਰ ਕੇ ਹੀ "ਪਦਮ ਸ੍ਰੀ" ਨਾਲ ਵੀ ਨਿਵਾਜ਼ਿਆ ਗਿਆ ਸੀ। ਮਿਲਖਾ ਸਿੰਘ ਦਾ ਇੱਕ ਪੁੱਤਰ ਅਤੇ ਤਿੰਨ ਧੀਆਂ ਹਨ। ਉਨ੍ਹਾਂ ਦਾ ਪੁੱਤਰ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਹੈ।
ਇਹ ਵੀ ਪੜ੍ਹੋ:ਕੋਰੋਨਾ ਦੀ ਜੰਗ ਜਿੱਤ, ਜ਼ਿੰਦਗੀ ਦੀ ਜੰਗ ਹਾਰੇ ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਅੰਤਿਮ ਵਿਦਾਈ