ਰੋਪੜ:ਪੰਜਾਬ ਦੀਆਂ ਨੇੜੇ ਆ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ (Assembly Elections) ਤੋਂ ਪਹਿਲਾਂ ਪੰਜਾਬ ਵਿੱਚ ਰਾਜਨੀਤੀ ਪੂਰੀ ਤਰ੍ਹਾਂ ਭਖ ਚੁੱਕੀ ਹੈ। ਇਸ ਮੌਕੇ ਜਿੱਥੇ ਵਿਰੋਧੀ ਪਾਰਟੀਆਂ ਦੇ ਲੀਡਰ ਇੱਕ-ਦੂਜੇ ‘ਤੇ ਇਲਜ਼ਾਮ ਲਗਾ ਰਹੇ ਹਨ, ਉੱਥੇ ਹੀ ਕੁਝ ਕਈ ਪਾਰਟੀਆਂ ਵਿੱਚ ਟਿਕਟਾਂ ਦੀ ਵੰਡ ਨੂੰ ਲੈਕੇ ਇੱਕੋ ਪਾਰਟੀ ਦੇ ਲੀਡਰ ਆਪਸ ਵਿੱਚ ਉਲਝ ਦੇ ਵੀ ਨਜ਼ਰ ਆ ਰਹੇ ਹਨ, ਅਜਿਹਾ ਹੀ ਕੁਝ ਰੋਪੜ ਤੋਂ ਸਾਹਮਣੇ ਆਇਆ ਹੈ। ਜਿੱਥੇ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਅਮਰਜੀਤ ਸਿੰਘ ਸੰਦੋਆ (MLA Amarjit Singh Sandoya) ਨੇ ਪਾਰਟੀ ਵੱਲੋਂ ਹਲਕੇ ਨੇ ਨਵੇਂ ਐਲਾਨੇ ਉਮੀਦਵਾਰ ਦਿਨੇਸ਼ ਚੱਢਾ ‘ਤੇ ਇਲਜ਼ਾਮ ਲਗਾਏ ਗਏ ਹਨ।
ਵਿਧਾਇਕ ਅਮਰਜੀਤ ਸਿੰਘ ਸੰਦੋਆ (MLA Amarjit Singh Sandoya) ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ (Convener Arvind Kejriwal) ਵੱਲੋਂ ਪਹਿਲਾਂ ਹੀ ਟਿਕਟ ਨਾ ਦੇਣ ਦੀ ਗੱਲ ਕਹੀ ਗਈ ਸੀ, ਜਿਸ ਨਾਲ ਉਨ੍ਹਾਂ ਨੇ ਸਹਿਮਤੀ ਵੀ ਜਤਾਈ ਸੀ।
ਉਨ੍ਹਾਂ ਦੱਸਿਆ ਕੇ ਉਨ੍ਹਾਂ ਵੱਲੋਂ ਹਲਕੇ ਦੇ ਕੁਝ ਪਾਰਟੀ ਦੇ ਵੱਡੇ ਚਿਹਰੇ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਦੱਸੇ ਗਏ ਸਨ, ਜਿਨ੍ਹਾਂ ਨਾਲ ਉਹ ਖੁਦ ਜਾ ਕੇ ਪਾਰਟੀ ਲਈ ਚੋਣ ਪ੍ਰਚਾਰ ਕਰਦੇ, ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਦਿਨੇਸ਼ ਚੱਢਾ ਨੂੰ ਟਿਕਟ ਦੇਣ ਦਾ ਪਹਿਲਾਂ ਹੀ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦਿਨੇਸ਼ ਚੱਢਾ ‘ਤੇ ਨਸ਼ਾ ਤਸਕਰੀ ਦੇ ਇਲਜ਼ਾਮ (Allegations of drug trafficking) ਹਨ, ਜਿਸ ਕਰਕੇ ਹਲਕੇ ਦੇ ਲੋਕਾਂ ਵਿੱਚ ਦਿਨੇਸ਼ ਚੱਢਾ ਖ਼ਿਲਾਫ਼ ਕਾਫ਼ੀ ਰੋਸ ਹੈ।