ਰੂਪਨਗਰ:ਵਿਧਾਇਕਦਿਨੇਸ਼ ਚੱਢਾ ਵੱਲੋਂ ਰੂਪਨਗਰ ਦੇ ਸਰਕਾਰੀ ਹਸਪਤਾਲ ਦਾ ਦੌਰਾ (MLA Dinesh Chadha visits Government Hospital) ਕੀਤਾ ਗਿਆ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਸਿਵਲ ਹਸਪਤਾਲ ਵਿੱਚ ਸਥਾਪਿਤ ਕੀਤੀ ਗਈ ਨਵੀਂ ਡਿਜੀਟਲ ਐਕਸ-ਰੇ ਮਸ਼ੀਨ ਦਾ ਉਦਘਾਟਨ ਦਰਜਾ-ਚਾਰ ਮੁਲਾਜ਼ਮ ਤੋਂ ਕਰਵਾਇਆ ਗਿਆ।
ਇਹ ਵੀ ਪੜੋ:ਵੱਡੇ ਵਾਅਦੇ ਕਰਕੇ ਸੱਤਾ ’ਚ ਆਈ ‘ਆਪ’ ਲਈ ਪੰਜਾਬ ਦੀਆਂ ਉਮੀਦਾਂ ਨੂੰ ਪੂਰਨਾ ਵੱਡੀ ਚੁਣੌਤੀ
ਉਹਨਾਂ ਕਿਹਾ ਕਿ ਕਿਸੇ ਵੀ ਸਿਹਤ ਸੰਸਥਾ ਦੇ ਸੁਚਾਰੂ ਸੰਚਾਲਨ ਵਿੱਚ ਦਰਜ ਚਾਰ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਜਿਸ ਲਈ ਇਹ ਜ਼ਰੂਰੀ ਹੈ ਕਿ ਇਨ੍ਹਾਂ ਨੂੰ ਮਾਣ ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਮਹਾਂਮਾਰੀ ਦੌਰਾਨ ਜਿੱਥੇ ਡਾਕਟਰਾਂ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਉਥੇ ਹੀ ਦਰਜਾ ਚਾਰ ਮੁਲਾਜ਼ਮਾਂ ਨੇ ਵੀ ਆਪਣੀਆਂ ਬੇਹਤਰੀਨ ਸੇਵਾਵਾਂ ਦਿੱਤੀਆਂ ਜਿਸ ਦੀ ਸ਼ਲਾਘਾ ਕਰਨਾ ਲਾਜ਼ਮੀ ਹੈ।