ਰੂਪਨਗਰ: ਵਿਧਾਇਕ ਅਮਰਜੀਤ ਸਿੰਘ ਸੰਦੋਆ ਮੰਗਲਵਾਰ ਨੂੰ ਕਾਂਗਰਸ ਪਾਰਟੀ ਨੂੰ ਛੱਡ ਕੇ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਵਿੱਚ ਸ਼ਮੂਲੀਅਤ ਦੌਰਾਨ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਤੇ ਹੋਰ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਵਿਧਾਇਕ ਅਮਰਜੀਤ ਸਿੰਘ ਸੰਦੋਆ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸਨ ਅਤੇ ਕੁੱਝ ਸਮੇਂ ਪਿੱਛੋਂ ਉਹ ਅਸਤੀਫ਼ਾ ਦੇ ਕੇ ਕਾਂਗਰਸ ਪਾਰਟੀ ਵਿੱਚ ਹੋਏ ਸਨ। ਅੱਜ ਮੁੜ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਵਿਧਾਇਕ ਸੰਦੋਆ ਮੁੜ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ ਇਸ ਮੌਕੇ ਗੱਲਬਾਤ ਦੌਰਾਨ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਉਹ ਅੱਜ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਿਸ ਤਰ੍ਹਾਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਲਈ ਹੱਥ ਵਧਾਇਆ ਹੈ ਅਤੇ ਹਰ ਕਦਮ 'ਤੇ ਸਾਥ ਦਿੱਤਾ ਜਾ ਰਿਹਾ ਹੈ, ਉਸ ਨਾਲ ਉਹ ਬਹੁਤ ਖ਼ੁਸ਼ ਹਨ। ਅਰਵਿੰਦ ਕੇਜਰੀਵਾਲ ਦੇ ਅਜਿਹੇ ਕੰਮਾਂ ਤੋਂ ਪ੍ਰਭਾਵਤ ਹੋ ਕੇ ਹੀ ਉਹ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰਨਾ ਉਨ੍ਹਾਂ ਦੀ ਸਭ ਤੋਂ ਵੱਡੀ ਗ਼ਲਤੀ ਸੀ ਕਿਉਂਕਿ ਉਹ ਹਲਕੇ ਵਿਕਾਸ ਲਈ ਕਾਂਗਰਸ ਵਿੱਚ ਆਏ ਸਨ ਪਰੰਤੂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਹਲਕੇ ਦਾ ਕੋਈ ਵਿਕਾਸ ਨਹੀਂ ਕਰਵਾਇਆ, ਜਿਸ ਕਾਰਨ ਉਹ ਬਹੁਤ ਨਿਰਾਸ਼ ਹੋ ਗਏ ਸਨ।